ਸੰਸਦੀ ਕੰਪਲੈਕਸ ’ਚ ਸੁਰੱਖਿਆ ਕੁਤਾਹੀ, ਵਿਅਕਤੀ ਵੱਲੋਂ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼

ਸੰਸਦੀ ਕੰਪਲੈਕਸ ’ਚ ਸੁਰੱਖਿਆ ਕੁਤਾਹੀ, ਵਿਅਕਤੀ ਵੱਲੋਂ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼

ਨਵੀਂ ਦਿੱਲੀ: Security breach at Parliament: ਸੰਸਦ ਭਵਨ ਕੰਪਲੈਕਸ ਵਿਚ ਸ਼ੁੱਕਰਵਾਰ ਸਵੇਰੇ ਸੁਰੱਖਿਆ ’ਚ ਵੱਡੀ ਕੁਤਾਹੀ ਦੇਖਣ ਨੂੰ ਮਿਲੀ ਹੈ। ਅੱਜ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਇਕ ਵਿਅਕਤੀ ਨੇ ਸੰਸਦ ਦੀ ਕੰਧ ਟੱਪ ਕੇ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਥੇ ਤਾਇਨਾਤ ਸੁਰੱਖਿਆ ਕਰਮੀਆਂ ਨੇ ਫੌਰੀ ਚੌਕਸੀ ਵਰਤਦਿਆਂ ਉਸ ਨੂੰ ਫੜ ਲਿਆ ਤੇ ਪੁਲੀਸ ਹਵਾਲੇ ਕਰ ਦਿੱਤਾ।  ਅਧਿਕਾਰਤ ਸੂਤਰਾਂ ਮੁਤਾਬਕ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ ਤੇ ਉਸ ਦੇ ਇਰਾਦਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਮੁਤਾਬਕ ਇਹ ਮਾਮਲਾ ਗੰਭੀਰ ਸੁਰੱਖਿਆ ਕੁਤਾਹੀ ਨਾਲ ਜੁੜਿਆ ਹੈ।

Share: