ਨਵੀਂ ਦਿੱਲੀ: ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਹਾਸ਼ਿਮ ਗੈਂਗ ਦੇ ਮੈਂਬਰ ਗੈਂਗਸਟਰ ਰੂਬਲ ਸਰਦਾਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਰੂਬਲ ਸਰਦਾਰ ਖ਼ਿਲਾਫ਼ ਇੱਕ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਸੀ, ਜਿਸ ਨੂੰ ਪੁਲੀਸ ਟੀਮਾਂ ਸਰਗਰਮੀ ਨਾਲ ਟਰੈਕ ਕਰ ਰਹੀਆਂ ਸਨ।
ਸੂਤਰ ਨੇ ਕਿਹਾ ਕਿ ਉਸ ਨੂੰ ਹਾਸ਼ਿਮ ਗੈਂਗ ਦੇ ਮੈਂਬਰਾਂ’’ਤੇ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
