ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਰਹੱਦੀ ਰਾਜ ਪੰਜਾਬ ਲਈ ਵੱਡੇ ਤੋਹਫ਼ੇ ਵਜੋਂ ਦੋ ਵੱਡੇ ਰੇਲ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਐਲਾਨ ਕੀਤਾ ਜਾਵੇਗਾ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਉਨ੍ਹਾਂ ਦੇ ਡਿਪਟੀ ਰਵਨੀਤ ਸਿੰਘ ਬਿੱਟੂ ਮੁਹਾਲੀ-ਰਾਜਪੁਰਾ ਰੇਲ ਲਿੰਕ ਸ਼ੁਰੂ ਕਰਨ ਦਾ ਐਲਾਨ ਕਰਨਗੇ। ਇਹ ਮੰਗ ਪਿਛਲੇ 50 ਸਾਲਾਂ ਤੋਂ ਲਟਕ ਰਹੀ ਹੈ।
ਕੇਂਦਰੀ ਮੰਤਰੀ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਟ੍ਰੇਨ ਦੀ ਸ਼ੁਰੂਆਤ ਦਾ ਐਲਾਨ ਵੀ ਕਰਨਗੇ ਜਿਸ ਨੂੰ ਇਸ ਹਫ਼ਤੇ ਹੀ ਹਰੀ ਝੰਡੀ ਦਿਖਾਈ ਜਾਵੇਗੀ। ਇਹ ਟ੍ਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਭਰ ਚੱਲੇਗੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਮੁਹਾਲੀ-ਰਾਜਪੁਰਾ ਰੇਲ ਲਿੰਕ ਅਖੀਰ ਦਿਨ ਦੀ ਰੌਸ਼ਨੀ ਦੇਖੇਗਾ। ਇਹ ਲਿੰਕ ਚੰਡੀਗੜ੍ਹ ਨੂੰ ਮਾਲਵਾ ਖੇਤਰ- ਰਾਜਪੁਰਾ, ਪਟਿਆਲਾ, ਸੰਗਰੂਰ ਸਮੇਤ ਹੋਰਾਂ ਨਾਲ ਜੋੜੇਗਾ। ਫਿਰੋਜ਼ਪੁਰ ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਪੂਰੇ ਮਾਲਵਾ ਨੂੰ ਦਿੱਲੀ ਨਾਲ ਵੀ ਜੋੜੇਗਾ। ਇਹ ਫਿਰੋਜ਼ਪੁਰ ਤੋਂ ਬਠਿੰਡਾ, ਧੂਰੀ, ਪਟਿਆਲਾ, ਅੰਬਾਲਾ, ਨਵੀਂ ਦਿੱਲੀ ਤੱਕ ਚੱਲੇਗਾ।

