ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੇਂਦਰੀ ਖੇਡ ਮੰਤਰੀ

ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੇਂਦਰੀ ਖੇਡ ਮੰਤਰੀ

ਰਾਜਪੁਰਾ : ਕੇਂਦਰੀ ਖੇਡ ਮੰਤਰੀ ਰਕਸ਼ਾ ਨਿਖਿਲ 15 ਸਤੰਬਰ ਨੂੰ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ ਦੇ ਕਈ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰਲਗੇ। ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਹੋਣਗੇ। ਭਾਜਪਾ ਨੇਤਾ ਹਰਵਿੰਦਰ ਸਿੰਘ ਹਰਪਾਲਪੁਰ ਨੇ ਦੱਸਿਆ ਕਿ ਕੇਂਦਰੀ ਖੇਡ ਮੰਤਰੀ ਰਕਸ਼ਾ ਨਿਖਿਲ ਪਿੰਡ ਜੰਡਮੰਗੋਲੀ, ਪਿੰਡ ਉਂਟਸਰ ਤੇ ਸਮਸ਼ਪੁਰ, ਕਾਮੀ ਖ਼ੁਰਦ ਤੇ ਚਮਾਰੂ ਦੇ ਲੋਕਾਂ ਨਾਲ ਗੱਲਬਾਤ ਕਰਨਗੇ। ਉਹ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ ਤਾਂ ਜੋ ਭਾਰਤ ਸਰਕਾਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਅੰਦਾਜ਼ਾ ਲਗਾਇਆ ਜਾ ਸਕੇ। ਹਰਪਾਲਪੁਰ ਨੇ ਸਬੰਧਿਤ ਪਿੰਡਾਂ ਵਿੱਚ ਉਨ੍ਹਾਂ ਸਾਰੇ ਪਰਿਵਾਰਾਂ ਜਿਨ੍ਹਾਂ ਦਾ ਨੁਕਸਾਨ ਹੋਇਆ ਹੈ, ਨੂੰ ਅਪੀਲ ਕੀਤੀ ਕਿ ਸਹੀ ਸਮੇਂ ਇਕੱਠੇ ਹੋ ਕੇ ਖੇਡ ਮੰਤਰੀ ਨੂੰ ਮਿਲ ਕੇ ਆਪਣੇ ਹੋਏ ਨੁਕਸਾਨ ਦੀ ਜਾਣਕਾਰੀ ਦੇਣ।

Share: