ਬੰਗਲੂਰੂ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ(83) ਨੂੰ ਬੁਖਾਰ ਮਗਰੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਾਰਟੀ ਸੂਤਰਾਂ ਨੇ ਕਿਹਾ ਕਿ ਡਾਕਟਰਾਂ ਵੱਲੋਂ ਖੜਗੇ ਦਾ ਸ਼ਹਿਰ ਦੇ ਐੱਮਐੱਸ ਰਮੱਈਆ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ। ਕਾਂਗਰਸ ਆਗੂ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ, ‘‘ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੂੰ ਬੁਖਾਰ ਤੇ ਲੱਤਾਂ ਵਿਚ ਦਰਦ ਦੀ ਸ਼ਿਕਾਇਤ ਮਗਰੋਂ ਹਸਪਤਾਲ ਲਿਜਾਇਆ ਗਿਆ ਹੈ। ਉਹ ਠੀਕ ਹਨ ਤੇ ਘਬਰਾਉਣ ਵਾਲੀ ਕੋਈ ਗੱਲ ਨਹੀਂ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ।’’
Posted inNews
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਹਸਪਤਾਲ ਦਾਖ਼ਲ

