ਨਵੀਂ ਦਿੱਲੀ: ਭਾਰਤੀ ਫੌਜ ਦੇ ਡਾਇਰੈਕਟਰ ਜਨਰਲ ਮਿਲਟਰੀ ਅਪ੍ਰੇਸ਼ਨ (ਡੀਜੀਐਮਓ) ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਅੱਜ ਕਿਹਾ ਕਿ ਪਾਕਿਸਤਾਨ ਨੇ ਅਪ੍ਰੇਸ਼ਨ ਸਿੰਧੂਰ ਦੌਰਾਨ ਕੰਟਰੋਲ ਰੇਖਾ ਦੇ ਨਾਲ 100 ਤੋਂ ਵੱਧ ਫੌਜੀ ਜਵਾਨ ਗੁਆ ਦਿੱਤੇ। ਸ੍ਰੀ ਘਈ ਨੇ ਦੇਸ਼ ਦੀ ਫੌਜ ਵਲੋਂ ਮਰਨ ਉਪਰੰਤ ਦਿੱਤੇ ਗਏ ਪੁਰਸਕਾਰਾਂ ਦੀ ਸੂਚੀ ਦਾ ਹਵਾਲਾ ਦਿੰਦਿਆਂ ਕਿਹਾ ਕਿ 0ਮਈ ਵਿੱਚ ਦੋਵੇਂ ਦੇਸ਼ਾਂ ਦਰਮਿਆਨ ਟਕਰਾਅ ਦੌਰਾਨ ਪਾਕਿਸਤਾਨ ਦੇ 12 ਜਹਾਜ਼ ਨੁਕਸਾਨੇ ਗਏ ਸਨ ਜਦੋਂ ਕਿ ਕੁਝ ਦਿਨ ਪਹਿਲਾਂ ਹਵਾਈ ਫੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਨੇ ਵੀ ਇਹੀ ਕਿਹਾ ਸੀ। ਲੈਫਟੀਨੈਂਟ ਜਨਰਲ ਘਈ ਨੇ ਇਹ ਵੀ ਕਿਹਾ ਕਿ ਭਾਰਤੀ ਜਲ ਸੈਨਾ ਆਪਣੀ ਭੂਮਿਕਾ ਨਿਭਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜੇਕਰ ਪਾਕਿਸਤਾਨ ਨੇ ਅੱਗੇ ਵੀ ਦੁਸ਼ਮਣੀ ਜਾਰੀ ਰੱਖਣ ਦਾ ਫੈਸਲਾ ਕੀਤਾ ਹੁੰਦਾ ਤਾਂ ਭਾਰਤ ਨੇ ਪਾਕਿਸਤਾਨ ਵਾਲੇ ਪਾਸੇ ਤਬਾਹੀ ਮਚਾ ਦੇਣੀ ਸੀ।
Posted inNews
ਅਪ੍ਰੇਸ਼ਨ ਸਿੰਧੂਰ ਦੌਰਾਨ ਪਾਕਿਸਤਾਨ ਦੇ 100 ਤੋਂ ਵੱਧ ਜਵਾਨਾਂ ਦੀ ਮੌਤ ਹੋਈ: ਲੈਫਟੀਨੈਂਟ ਜਨਰਲ ਰਾਜੀਵ ਘਈ

