ਚੰਡੀਗਡ਼੍ਹ: ਡਿਬਰੂਗੜ੍ਹ ਜੇਲ੍ਹ ’ਚ ਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਹਿੱਸਾ ਨਹੀਂ ਲੈ ਸਕੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਵਕੀਲਾਂ ਦੀ ਹੜਤਾਲ ਅਤੇ ਸੰਸਦੀ ਇਜਲਾਸ ਦੇ ਇਕ-ਅੱਧ ਦਿਨ ’ਚ ਖ਼ਤਮ ਹੋਣ ਕਾਰਨ ਅਰਜ਼ੀ ਅਰਥਹੀਣ ਹੋ ਗਈ ਹੈ। ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠਲੇ ਬੈਂਚ ਨੇ ਮਾਮਲੇ ’ਤੇ ਸੁਣਵਾਈ ਸ਼ੁਰੂ ਹੁੰਦੇ ਸਾਰ ਕਿਹਾ ਕਿ ਜੇ ਕੋਈ ਹੁਕਮ ਪਟੀਸ਼ਨਰ ਦੇ ਪੱਖ ’ਚ ਸੁਣਾਇਆ ਵੀ ਜਾਂਦਾ ਹੈ ਤਾਂ ਉਸ ਨੂੰ ਪੂਰਾ ਕਰਨਾ ਮੁਸ਼ਕਲ ਹੋਵੇਗਾ। ਬੈਂਚ ਨੇ ਕਿਹਾ ਕਿ ਜੇ ਅਰਜ਼ੀਕਾਰ ਨੂੰ ਡਿਬਰੂਗੜ੍ਹ ਤੋਂ ਹੈਲੀਕਾਪਟਰ ਰਾਹੀਂ ਦਿੱਲੀ ਲਿਆਂਦਾ ਜਾਵੇ ਤਾਂ ਵੀ ਘੱਟੋ-ਘੱਟ 10 ਘੰਟੇ ਲੱਗ ਜਾਣਗੇ ਅਤੇ ਉਹ ਰਾਹਤ ਦਾ ਲਾਭ ਨਹੀਂ ਲੈ ਸਕੇਗਾ। ਹਾਈ ਕੋਰਟ ਨੇ ਕਿਹਾ ਕਿ ਅਰਜ਼ੀਕਾਰ ਭਵਿੱਖ ’ਚ ਰਾਹਤ ਲੈਣ ਲਈ ਅਦਾਲਤ ਦਾ ਰੁਖ਼ ਕਰ ਸਕਦਾ ਹੈ।
Posted inNews
ਅੰਮ੍ਰਿਤਪਾਲ ਸੰਸਦ ਦੇ ਇਜਲਾਸ ’ਚ ਨਹੀਂ ਹੋ ਸਕੇਗਾ ਸ਼ਾਮਲ

