ਪੇਈਚਿੰਗ: ਚੀਨ ਨੇ ਅੱਜ ਅਮਰੀਕਾ ਦੀਆਂ 20 ਰੱਖਿਆ ਕੰਪਨੀਆਂ ’ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਇਹ ਕਾਰਵਾਈ ਟਰੰਪ ਪ੍ਰਸ਼ਾਸਨ ਵੱਲੋਂ ਤਾਇਵਾਨ ਨੂੰ ਰਿਕਾਰਡ 11.1 ਅਰਬ ਅਮਰੀਕੀ ਡਾਲਰ ਦੇ ਹਥਿਆਰਾਂ ਦੀ ਵਿਕਰੀ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੇ ਜਾਣ ਦੇ ਜਵਾਬ ਵਿੱਚ ਕੀਤੀ ਗਈ ਹੈ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਵਿੱਚ ਚਿਤਾਵਨੀ ਦਿੱਤੀ ਕਿ ਤਾਇਵਾਨ ਦੇ ਮੁੱਦੇ ’ਤੇ ਚੀਨ ਨੂੰ ਭੜਕਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਪੇਈਚਿੰਗ ਨੇ 20 ਅਮਰੀਕੀ ਰੱਖਿਆ ਸਾਜ਼ੋ-ਸਾਮਾਨ ਨਾਲ ਸਬੰਧਤ ਕੰਪਨੀਆਂ ਅਤੇ 10 ਸੀਨੀਅਰ ਅਧਿਕਾਰੀਆਂ ਵਿਰੁੱਧ ਜਵਾਬੀ ਕਾਰਵਾਈ ਕਰਨ ਦਾ ਫੈ਼ਸਲਾ ਕੀਤਾ ਹੈ, ਜੋ ਹਾਲ ਦੇ ਸਾਲਾਂ ਵਿੱਚ ਤਾਇਵਾਨ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਰਹੇ ਹਨ।
Posted inNews