ਬੰਗਲਾਦੇਸ਼ੀ ਘੁਸਪੈਠੀਆਂ ਨੂੰ ਵੋਟ ਬੈਂਕ ਮੰਨਦੀ ਹੈ ਕਾਂਗਰਸ: ਸ਼ਾਹ

ਬੰਗਲਾਦੇਸ਼ੀ ਘੁਸਪੈਠੀਆਂ ਨੂੰ ਵੋਟ ਬੈਂਕ ਮੰਨਦੀ ਹੈ ਕਾਂਗਰਸ: ਸ਼ਾਹ

ਬੋਰਦੁਵਾ (ਅਸਾਮ):  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ’ਤੇ ਦੋਸ਼ ਲਗਾਇਆ ਕਿ ਉਹ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਆਪਣਾ ਵੋਟ ਬੈਂਕ ਮੰਨਦੀ ਹੈ, ਜਿਨ੍ਹਾਂ ਨੇ ਅਸਾਮ ਦੇ ਲੋਕਾਂ, ਉਨ੍ਹਾਂ ਦੇ ਸਭਿਆਚਾਰ, ਜ਼ਮੀਨ ਅਤੇ ਪਛਾਣ ਨੂੰ ਖ਼ਤਰੇ ਵਿੱਚ ਪਾਇਆ ਹੈ। ਇੱਥੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨਾ ਸਿਰਫ਼ ਅਸਾਮ ਬਲਕਿ ਦੇਸ਼ ਭਰ ਵਿੱਚ ਰਰਿੰਦੇ ਗੁਆਂਢੀ ਦੇਸ਼ ਤੋਂ ਆਏ ਸਾਰੇ ਗੈਰ-ਕਾਨੂੰਨੀ ਪਰਵਾਸੀਆਂ ਦੀ ਪਛਾਣ ਕਰੇਗੀ। ਗ੍ਰਹਿ ਮੰਤਰੀ ਨੇ ਨਗਾਓਂ ਜ਼ਿਲ੍ਹੇ ਵਿੱਚ ਵੈਸ਼ਨਵ ਸੰਤ ਸ੍ਰੀਮੰਤ ਸ਼ੰਕਰਦੇਵ ਦੀ ਜਨਮ ਭੂਮੀ ਬਟਾਦ੍ਰਵ ਥਾਨ ਦੇ 227 ਕਰੋੜ ਰੁਪਏ ਦੇ ਪੁਨਰ ਵਿਕਾਸ ਪ੍ਰਾਜੈਕਟ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿ ਸ੍ਰੀਮੰਤ ਸ਼ੰਕਰਦੇਵ ਦੀ ਜਨਮ ਭੂਮੀ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਲਿਆ ਗਿਆ ਹੈ।

ਕੀ 33 ਬੀ ਐੱਲ ਓਜ਼ ਦੀ ਮੌਤ ਠੀਕ ਹੈ: ਸਿੱਬਲ

ਨਵੀਂ ਦਿੱਲੀ: ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੀ ਪ੍ਰਕਿਰਿਆ ਵਿੱਚ ਲੱਗੇ ਬੂਥ ਲੈਵਲ ਅਧਿਕਾਰੀਆਂ (ਬੀ ਐੱਲ ਓਜ਼) ਦੀ ਮੌਤ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ਉਨ੍ਹਾਂ ‘ਐਕਸ’ ਉੱਤੇ ਸਵਾਲ ਕੀਤਾ, ‘‘ਕਥਿਤ ਘੁਸਪੈਠੀਏ ਦੀ ਮੌਜੂਦਗੀ ਤਾਂ ਠੀਕ ਨਹੀਂ ਹੈ, ਪਰ ਕੀ ਬੀ ਐੱਲ ਓਜ਼ ਦੀ ਮੌਤ ਠੀਕ ਹੈ?’’ ਸਿੱਬਲ ਦੀ ਇਹ ਟਿੱਪਣੀ ਪੱਛਮੀ ਬੰਗਾਲ ਦੇ ਬਾਂਕੁਰਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫਸਰ ਦੀ ਮੌਤ ਹੋਣ ਤੋਂ ਇੱਕ ਦਿਨ ਬਾਅਦ ਆਈ ਹੈ।

Share: