ਚੰਡੀਗਡ਼੍ਹ: ਪੰਜਾਬ, ਹਰਿਆਣਾ ਸਣੇ ਉੱਤਰ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਠੰਢ ਅਤੇ ਸੰਘਣੀ ਧੁੰਦ ਲਗਾਤਾਰ ਵਧ ਰਹੀ ਹੈ, ਜਿਸ ਨੇ ਆਮ ਜਨ-ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਲੰਘੀ ਰਾਤ ਤੋਂ ਪੈ ਰਹੀ ਸੰਘਣੀ ਧੁੰਦ ਦਾ ਕਹਿਰ ਅੱਜ ਵੀ ਜਾਰੀ ਰਿਹਾ। ਇਸ ਦੌਰਾਨ ਦਿਖਣ ਹੱਦ ਬਹੁਤ ਘੱਟ ਰਹੀ। ਲੋਕਾਂ ਨੂੰ ਵਾਹਨ ਚਲਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ ਅਗਲੇ ਚਾਰ ਦਿਨ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਪੈਣ ਦੀ ਪੇਸ਼ੀਨਗੋਈ ਕੀਤੀ ਹੈ। 23 ਤੋਂ 26 ਦਸੰਬਰ ਤੱਕ ਓਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਸੰਘਣੀ ਧੁੰਦ ਖੇਤੀ ਲਈ ਲਾਹੇਵੰਦ ਸਾਬਤ ਹੋਵੇਗੀ। ਪੰਜਾਬ ਵਿੱਚ ਲੱਖਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਕਣਕ ਦੀ ਫਸਲ ਬੀਜ ਲਈ ਹੈ। ਇਹ ਧੁੰਦ ਕਣਕ ਦੀ ਫ਼ਸਲ ਲਈ ਚੰਗੀ ਰਹੇਗੀ। ਇਸ ਕਾਰਨ ਇਕ ਪਾਸੇ ਜਿਥੇ ਕਿਸਾਨ ਖੁਸ਼ ਹਨ, ਉਥੇ ਸਬਜ਼ੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਪੰਜਾਬ ਦਾ ਲੁਧਿਆਣਾ ਅਤੇ ਹਰਿਆਣਾ ਦਾ ਨਾਰਨੌਲ ਸ਼ਹਿਰ ਸਭ ਤੋਂ ਠੰਢੇ ਰਹੇ ਹਨ। ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ ਰਿਹਾ। ਧੁੰਦ ਕਾਰਨ ਦਿੱਲੀ ਵਿੱਚ ਦਿਸਣ ਹੱਦ ਪ੍ਰਭਾਵਿਤ ਹੋਈ ਹੈ। ਮੌਸਮ ਵਿਭਾਗ ਨੇ ਉੱਤਰੀ ਸੂਬਿਆਂ ਵਿੱਚ 27 ਦਸੰਬਰ ਤਕ ਸੰਘਣੀ ਧੁੰਣ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ 23 ਤੋਂ 27 ਦਸੰਬਰ ਤਕ ਕਸ਼ਮੀਰ ਦੇ ਉੱਚੇ ਇਲਾਕਿਆਂ ਅਤੇ ਜੰਮੂ ਵਿੱਚ ਦਰਮਿਆਨੀ ਬਰਫਬਾਰੀ ਅਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਹਿਮਾਚਲ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Posted inNews
ਪੰਜਾਬ ’ਚ ਡਿੱਗੇਗਾ ਪਾਰਾ, ਵਧੇਗੀ ਠੰਢ

