ਚੰਡੀਗੜ੍ਹ: ਟਰਾਈਸਿਟੀ ਵਿਚ ਅੱਜ ਵੇਲੇ ਸੰਘਣੀ ਧੁੰਦ ਪਈ। ਇਸ ਦੌਰਾਨ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਸੰਘਣੀ ਧੁੰਦ ਪਈ। ਇਸ ਦੌਰਾਨ ਦਿਸਣ ਹੱਦ ਕਾਫੀ ਘੱਟ ਰਹੀ। ਸਵੇਰ ਦੇ ਨੌਂ ਵਜੇ ਤਾਪਮਾਨ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉਤਰੀ ਖਿੱਤੇ ਵਿਚ ਇਸ ਵੇਲੇ ਹੱਡ ਚੀਰਵੀਂ ਠੰਢ ਸ਼ੁਰੂ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਚੰਡੀਗੜ੍ਹ ਵਿਚ ਹਾਲੇ ਦੋ ਦਿਨ ਹੋਰ ਸੀਤ ਲਹਿਰ ਜਾਰੀ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਪੰਜਾਬ ਤੇ ਹਰਿਆਣਾ ਵਿੱਚ ਬੀਤੇ ਦਿਨੀਂ ਕੜਾਕੇ ਦੀ ਠੰਢ ਜਾਰੀ ਰਹੀ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਧੁੰਦ ਪੈਣ ਕਰ ਕੇ ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋਈ। ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਸੀਤ ਲਹਿਰ ਨੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਾ ਦਿੱਤੀਆਂ ਹਨ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਅਗਲੇ ਦਿਨਾਂ ਵਿਚ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਜਾਰੀ ਰਹੇਗੀ।

