ਜਲੰਧਰ: ਡਾ. ਬੀ ਆਰ ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਜਲੰਧਰ ਵਿਚ ਹੋ ਰਹੇ 21ਵੇਂ ਡਿਗਰੀ ਵੰਡ ਸਮਾਰੋਹ ਵਿਚ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਉਣਾ ਸੀ ਪਰ ਖਰਾਬ ਮੌਸਮ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਨ ਦੀ ਪ੍ਰਵਾਨਗੀ ਨਾ ਮਿਲੀ ਜਿਸ ਕਾਰਨ ਉਹ ਇਸ ਸਮਾਰੋਹ ਵਿਚ ਨਹੀਂ ਆਉਣਗੇ। ਇਸ ਸਬੰਧੀ ਪ੍ਰਬੰਧਕਾਂ ਵਲੋਂ ਸਟੇਜ ਤੋਂ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਿਗਰੀ ਵੰਡ ਸਮਾਰੋਹ ਰਾਸ਼ਟਰਪਤੀ ਦੀ ਗੈਰਮੌਜੂਦਗੀ ਵਿਚ ਹੀ ਕੀਤਾ ਜਾਵੇਗਾ। ਇਸ ਸਮਾਗਮ ਅੱਜ ਸਵੇਰ ਦੇ ਸਾਢੇ ਗਿਆਰਾਂ ਵਜੇ ਸ਼ੁਰੂ ਹੋ ਗਿਆ ਹੈ ਤੇ ਰਾਸ਼ਟਰਪਤੀ ਨੇ ਦੁਪਹਿਰ ਵੇਲੇ ਇੱਥੇ ਪੁੱਜਣਾ ਸੀ।
Posted inJalandhar
President Droupadi Murmu: ਖਰਾਬ ਮੌਸਮ ਕਾਰਨ ਰਾਸ਼ਟਰਪਤੀ ਦੇ ਜਹਾਜ਼ ਨੂੰ ਨਾ ਮਿਲੀ ਪ੍ਰਵਾਨਗੀ

