ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਸ਼ੁੱਕਰਵਾਰ ਸਵੇਰੇ ਕਈ ਥਾਵਾਂ ’ਤੇ ਧੁੰਦ ਕਾਰਨ ਵਿਜ਼ੀਬਿਲਟੀ (ਦ੍ਰਿਸ਼ਟੀ) ਘੱਟ ਰਹੀ ਅਤੇ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉੱਪਰ ਦਰਜ ਕੀਤਾ ਗਿਆ ਹੈ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਆਮ ਨਾਲੋਂ ਦੋ ਡਿਗਰੀ ਜ਼ਿਆਦਾ ਹੈ। ਪੰਜਾਬ ਦੇ ਹੋਰਨਾਂ ਸਥਾਨਾਂ ਵਿੱਚੋਂ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਕਿ ਸਥਾਨਕ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਆਮ ਨਾਲੋਂ ਪੰਜ ਡਿਗਰੀ ਵੱਧ ਹੈ। ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਔਸਤ ਨਾਲੋਂ ਪੰਜ ਡਿਗਰੀ ਉੱਪਰ ਹੈ,ਜਦੋਂ ਕਿ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 11.2 ਡਿਗਰੀ ਸੈਲਸੀਅਸ ਰਿਹਾ,ਜੋ ਆਮ ਨਾਲੋਂ ਚਾਰ ਡਿਗਰੀ ਜ਼ਿਆਦਾ ਹੈ। ਪਠਾਨਕੋਟ,ਬਠਿੰਡਾ,ਫਰੀਦਕੋਟ, ਗੁਰਦਾਸਪੁਰ ਅਤੇ ਐਸ.ਬੀ.ਐਸ ਨਗਰ ਵਿੱਚ ਕ੍ਰਮਵਾਰ 8.8, 11, 10, 7 ਅਤੇ 6.7 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।
ਸਥਾਨਕ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਹਰਿਆਣਾ ਦਾ ਨਾਰਨੌਲ 4.5 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਢਾ ਸਥਾਨ ਰਿਹਾ। ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜੋ ਕਿ ਆਮ ਨਾਲੋਂ ਚਾਰ ਡਿਗਰੀ ਜ਼ਿਆਦਾ ਹੈ। ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 12.4 ਡਿਗਰੀ ਸੈਲਸੀਅਸ ਰਿਹਾ,ਜੋ ਔਸਤ ਨਾਲੋਂ ਛੇ ਡਿਗਰੀ ਉੱਪਰ ਹੈ,ਜਦੋਂ ਕਿ ਕਰਨਾਲ ਵਿੱਚ ਤਾਪਮਾਨ 10.4 ਡਿਗਰੀ ਸੈਲਸੀਅਸ ਰਿਹਾ,ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ।
ਰੋਹਤਕ ਵਿੱਚ ਘੱਟੋ-ਘੱਟ ਤਾਪਮਾਨ 10.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜਦੋਂ ਕਿ ਭਿਵਾਨੀ ਅਤੇ ਸਿਰਸਾ ਵਿੱਚ ਕ੍ਰਮਵਾਰ 5.5 ਅਤੇ 10.8 ਡਿਗਰੀ ਸੈਲਸੀਅਸ ਤਾਪਮਾਨ ਰਿਹਾ।

