ਬਜਟ ਪਹਿਲੀ ਵਾਰ ਐਤਵਾਰ ਨੂੰ ਪੇਸ਼ ਹੋਵੇਗਾ

ਬਜਟ ਪਹਿਲੀ ਵਾਰ ਐਤਵਾਰ ਨੂੰ ਪੇਸ਼ ਹੋਵੇਗਾ

ਨਵੀਂ ਦਿੱਲੀ: ਦੇਸ਼ ’ਚ ਪਹਿਲੀ ਵਾਰ ਆਮ ਬਜਟ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪਹਿਲੀ ਫਰਵਰੀ ਨੂੰ ਸੰਸਦ ’ਚ ਬਜਟ ਪੇਸ਼ ਕਰਨਗੇ ਅਤੇ ਉਸ ਦਿਨ ਐਤਵਾਰ ਪੈ ਰਿਹਾ ਹੈ। ਇਹ ਜਾਣਕਾਰੀ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਦਿੱਤੀ। ਸਰਕਾਰ ਵੱਲੋਂ ਹਰ ਸਾਲ ਪਹਿਲੀ ਫਰਵਰੀ ਨੂੰ ਬਜਟ ਪੇਸ਼ ਕੀਤਾ ਜਾਂਦਾ ਹੈ। ਇਹ ਨਿਰਮਲਾ ਸੀਤਾਰਮਨ ਦਾ 9ਵਾਂ ਬਜਟ ਹੋਵੇਗਾ ਅਤੇ ਉਹ ਤਤਕਾਲੀ ਵਿੱਤ ਮੰਤਰੀ ਮੋਰਾਰਜੀ ਦੇਸਾਈ ਵੱਲੋਂ 10 ਬਜਟ ਪੇਸ਼ ਕਰਨ ਦੇ ਰਿਕਾਰਡ ਤੋਂ ਇਕ ਕਦਮ ਦੂਰ ਹਨ। ਸੰਸਦ ਦਾ ਬਜਟ ਇਜਲਾਸ 28 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਨੂੰ ਸਾਂਝੇ ਤੌਰ ’ਤੇ ਸੰਬੋਧਨ ਕਰਨ ਨਾਲ ਸ਼ੁਰੂ ਹੋਵੇਗਾ। ਰਾਸ਼ਟਰਪਤੀ ਦੇ ਭਾਸ਼ਣ ਮਗਰੋਂ ਸੀਤਾਰਮਨ ਵੱਲੋਂ ਸੰਸਦ ਦੇ ਦੋਵੇਂ ਸਦਨਾਂ ’ਚ ਆਰਥਿਕ ਸਰਵੇਖਣ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।  ਇਸ ਤੋਂ ਪਹਿਲਾਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਸੀ ਕਿ ਬਜਟ ਇਜਲਾਸ 28 ਜਨਵਰੀ ਤੋਂ ਸ਼ੁਰੂ ਹੋਵੇਗਾ ਅਤੇ 2 ਅਪਰੈਲ ਤੱਕ ਜਾਰੀ ਰਹੇਗਾ। ਬਜਟ ਇਜਲਾਸ ਦਾ ਪਹਿਲਾ ਹਿੱਸਾ 13 ਫਰਵਰੀ ਨੂੰ ਖ਼ਤਮ ਹੋਵੇਗਾ ਅਤੇ ਇਹ ਮੁੜ 9 ਮਾਰਚ ਨੂੰ ਸ਼ੁਰੂ ਹੋਵੇਗਾ।

Share: