ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਸੂਬੇ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ’ਚ ਵਿਦਿਆਰਥੀਆਂ ਦੇ ਮੋਬਾਈਲ ਫੋਨ ਵਰਤਣ ’ਤੇ ਪੂਰੀ ਤਰ੍ਹਾਂ ਪਾਬੰਦੀ ਦਾ ਐਲਾਨ ਕੀਤਾ ਹੈ। ਇਹ ਨਿਯਮ 1 ਮਾਰਚ 2026 ਤੱਕ ਅਮਲ ’ਚ ਰਹੇਗਾ। ਇਹ ਐਲਾਨ ਬਿਲਾਸਪੁਰ ਜ਼ਿਲ੍ਹੇ ਦੇ ਘੁਮਾਰਵਿਨ ’ਚ ਨੈਸ਼ਨਲ ਗੇਮਜ਼ ਅੰਡਰ-19 ਗਰਲਜ਼ ਹੈਂਡਬਾਲ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੌਰਾਨ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਮੋਬਾਈਲ ਰੱਖਣ ਵਾਲੇ ਵਿਦਿਆਰਥੀ ਨੂੰ 500 ਰੁਪਏ ਜੁਰਮਾਨਾ ਲਾਇਆ ਜਾਵੇਗਾ ਤੇ ਉਪਕਰਨ ਜ਼ਬਤ ਕਰ ਲਿਆ ਜਾਵੇਗਾ।
Posted inHimachal Pradesh
