ਅਦਾਕਾਰ Salman Khan ਦੇ ਜੀਜਾ ਆਯੂਸ਼ ਸ਼ਰਮਾ ਨੂੰ ਮਿਲੀ ਧਮਕੀ ਭਰੀ ਈਮੇਲ

ਅਦਾਕਾਰ Salman Khan ਦੇ ਜੀਜਾ ਆਯੂਸ਼ ਸ਼ਰਮਾ ਨੂੰ ਮਿਲੀ ਧਮਕੀ ਭਰੀ ਈਮੇਲ

ਮੁੰਬਈ: ਫਿਲਮੀ ਦੁਨੀਆ ’ਚ ਇੱਕ ਵਾਰ ਫਿਰ ਤੋਂ ਦਹਿਸ਼ਤ ਦਾ ਮਾਹੌਲ ਹੈ। ਅਦਾਕਾਰ ਸਲਮਾਨ ਖਾਨ ਦੇ ਜੀਜਾ ਅਤੇ ਅਦਾਕਾਰ ਆਯੂਸ਼ ਸ਼ਰਮਾ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਵਿੱਚ ਭੇਜਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਸ਼ਿਕਾਇਤ ਦਰਜ ਨਹੀਂ ਹੋਈ ਹੈ ਪਰ ਮੁੰਬਈ ਪੁਲੀਸ ਨੇ ਮਾਮਲੇ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।ਕਰਾਈਮ ਬ੍ਰਾਂਚ ਦੀਆਂ ਟੀਮਾਂ ਇਸ ਗੱਲ ਦੀ ਪੜਤਾਲ ਕਰ ਰਹੀਆਂ ਹਨ ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਕਾਰ ਰਣਵੀਰ ਸਿੰਘ ਨੂੰ ਵੀ ਵਟਸਐਪ ’ਤੇ ਧਮਕੀ ਭਰਿਆ ਵੌਇਸ ਨੋਟ ਮਿਲਿਆ ਸੀ, ਜਿਸ ਦੇ ਪਿੱਛੇ ਫਿਰੌਤੀ ਦੀ ਮੰਗ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿਛਲੇ ਹਫ਼ਤੇ ਮਸ਼ਹੂਰ ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਘਰ ’ਤੇ ਵੀ ਅਣਪਛਾਤੇ ਹਮਲਾਵਰ ਵੱਲੋਂ ਪੰਜ ਰਾਊਂਡ ਫਾਇਰਿੰਗ ਕੀਤੀ ਗਈ ਸੀ।

Share: