ਨਿਊਯਾਰਕ: ਏਅਰ ਇੰਡੀਆ ਨੇ ਭਾਰੀ ਬਰਫ਼ਬਾਰੀ ਅਤੇ ਬਰਫ਼ੀਲੇ ਤੂਫ਼ਾਨ ਦੀ ਚਿਤਾਵਨੀ ਨੂੰ ਦੇਖਦੇ ਹੋਏ 24 ਫਰਵਰੀ ਨੂੰ ਨਿਊਯਾਰਕ ਅਤੇ ਨੇਵਾਰਕ ਜਾਣ ਅਤੇ ਉੱਥੋਂ ਆਉਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਖ਼ਰਾਬ ਮੌਸਮ ਕਾਰਨ ਹਵਾਈ ਅੱਡਿਆਂ ’ਤੇ ਸੰਚਾਲਨ ਵਿੱਚ ਆਉਣ ਵਾਲੀ ਦਿੱਕਤ ਅਤੇ ਮੁਸਾਫਰਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਏਅਰ ਇੰਡੀਆ ਨੇ ਪ੍ਰਭਾਵਿਤ ਹੋਣ ਵਾਲੇ ਮੁਸਾਫਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਵਾਈ ਅੱਡੇ ਲਈ ਨਿਕਲਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਜ਼ਰੂਰ ਕਰ ਲੈਣ। ਕੰਪਨੀ ਨੇ ਦੱਸਿਆ ਹੈ ਕਿ ਜਿਨ੍ਹਾਂ ਮੁਸਾਫਰਾਂ ਦੀਆਂ ਟਿਕਟਾਂ ਰੱਦ ਹੋਈਆਂ ਹਨ, ਉਨ੍ਹਾਂ ਨੂੰ ਨਿਯਮਾਂ ਅਨੁਸਾਰ ਰਿਫੰਡ ਜਾਂ ਅਗਲੀ ਉਪਲਬਧ ਉਡਾਣ ਵਿੱਚ ਸੀਟ ਬੁੱਕ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਇਸ ਬਾਰੇ ਵਧੇਰੇ ਜਾਣਕਾਰੀ ਏਅਰ ਇੰਡੀਆ ਦੀ ਵੈੱਬਸਾਈਟ ਜਾਂ ਕਸਟਮਰ ਕੇਅਰ ਨੰਬਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Posted inUnited States
Air India ਦੀਆਂ New York ਅਤੇ Newark ਜਾਣ ਵਾਲੀਆਂ ਉਡਾਣਾਂ ਬਰਫ਼ੀਲੇ ਤੂਫ਼ਾਨ ਕਾਰਨ ਰੱਦ

