ਅੰਮ੍ਰਿਤਸਰ: ਹਵਾਰਾ ਕਮੇਟੀ ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਦਿੱਲੀ ਸਰਕਾਰ ਵੱਲੋਂ ਰੱਦ ਕਰਨ ਨਾਲ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਕਮੇਟੀ ਦੇ ਆਗੂਆਂ ਨੇ ਕਿਹਾ ਪ੍ਰੋ. ਭੁੱਲਰ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਪਿਛਲੇ ਦੱਸ ਸਾਲਾਂ ਤੋਂ ਚੰਗੇ ਵਿਹਾਰ ਕਰਕੇ ਲਗਾਤਾਰ ਛੁੱਟੀ ’ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਲ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਸ ਦੀ ਰਿਹਾਈ ਦੇ ਆਦੇਸ਼ ਦਿੱਤੇ ਸਨ ਪਰ ਲਾਗੂ ਨਹੀਂ ਕੀਤੇ। ਹਵਾਰਾ ਕਮੇਟੀ ਦੇ ਪ੍ਰੋ. ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਭੁਪਿੰਦਰ ਸਿੰਘ ਭਲਵਾਨ ਤੇ ਮਹਾਬੀਰ ਸਿੰਘ ਸੁਲਤਾਨਵਿੰਡ ਨੇ ਕਿਹਾ ਭਾਜਪਾ ਵਿੱਚ ਸ਼ਾਮਲ ਹੋਏ ਸਿੱਖਾਂ ਦੇ ਦਾਅਵੇ ਫੋਕੇ ਸਾਬਤ ਹੋਏ ਹਨ ਕਿ ਉਹ ਸਿੱਖਾਂ ਦੇ ਮਸਲੇ ਹੱਲ ਕਰਵਾਉਣ ਲਈ ਭਾਜਪਾ ਵਿੱਚ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਿੱਖ ਵਿਰੋਧੀ ਨੀਤੀ ਤੋਂ ਸੁਚੇਤ ਰਹਿਣ ਦੀ ਲੋੜ ਹੈ।
Posted inAmritsar