ਸ੍ਰੀਨਗਰ/ਅੰਡੇਮਾਨ: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਤੇ ਅੰਡੇਮਾਨ ਨਿਕੋਬਾਰ ਵਿਚ ਅੱਜ ਸਵੇਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.6 ਮਾਪੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ 5.35 ਵਜੇ ਮਹਿਸੂਸ ਕੀਤੇ ਗਏ। ਉਨ੍ਹਾਂ ਕਿਹਾ ਕਿ ਪੱਟਨ ਖੇਤਰ ਭੂਚਾਲ ਦਾ ਕੇਂਦਰ ਸੀ।ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਕੌਮੀ ਭੂਚਾਲ ਵਿਗਿਆਨ ਕੇਂਦਰ (ਐਨ.ਸੀ.ਐਸ.) ਨੇ ਕਿਹਾ ਕਿ ਸੋਮਵਾਰ ਸਵੇਰੇ ਲਗਪਗ 3.30 ਵਜੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ’ਤੇ 4.6 ਸ਼ਿੱਦਤ ਵਾਲਾ ਭੂਚਾਲ ਆਇਆ। ਇਹ ਭੂਚਾਲ 10 ਕਿਲੋਮੀਟਰ ਦੀ ਡੂੰਘਾਈ ’ਤੇ ਆਇਆ।
Posted inJammu Kashmir
earthquake shakes Kashmir &Andaman: ਕਸ਼ਮੀਰ ਤੇ ਅੰਡੇਮਾਨ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.6

