Mexico ਦਾ ਵੱਡਾ ਨਸ਼ਾ ਤਸਕਰ ‘El Mencho’ ਫੌਜੀ ਕਾਰਵਾਈ ਵਿਚ ਹਲਾਕ; ਹਿੰਸਾ ਭੜਕੀ

Mexico ਦਾ ਵੱਡਾ ਨਸ਼ਾ ਤਸਕਰ ‘El Mencho’ ਫੌਜੀ ਕਾਰਵਾਈ ਵਿਚ ਹਲਾਕ; ਹਿੰਸਾ ਭੜਕੀ

ਮੈਕਸਿਕੋ ਸਿਟੀ: ਮੈਕਸਿਕੋ ਦੇ ਸਭ ਤੋਂ ਖ਼ਤਰਨਾਕ ਨਸ਼ਾ ਤਸਕਰਾਂ ਵਿੱਚੋਂ ਇੱਕ ਨੇਮੇਸੀਓ ਓਸੇਗੁਏਰਾ ਉਰਫ਼ ਅਲ ਮੈਂਚੋ ਇੱਕ ਫੌਜੀ ਕਾਰਵਾਈ ਦੌਰਾਨ ਮਾਰਿਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਿੰਸਾ ਫੈਲ ਗਈ ਹੈ। ਮੈਕਸਿਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ’ਤੇ ਅਮਰੀਕਾ ਵੱਲੋਂ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਸੀ ਕਿ ਉਹ ਉਨ੍ਹਾਂ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਜੋ ਅਮਰੀਕਾ ਵਿੱਚ ਸਿੰਥੈਟਿਕ ਨਸ਼ਾ ਸਪਲਾਈ ਕਰਦੇ ਹਨ। 60 ਸਾਲਾ ਓਸੇਗੁਏਰਾ ਸ਼ਕਤੀਸ਼ਾਲੀ ਜਾਲਿਸਕੋ ਨਿਊ ਜਨਰੇਸ਼ਨ ਕਾਰਟੇਲ ਦਾ ਮੁਖੀ ਸੀ। ਉਹ ਮੈਕਸਿਕੋ ਦੀਆਂ ਵਿਸ਼ੇਸ਼ ਫੌਜੀ ਟੁਕੜੀਆਂ ਵੱਲੋਂ ਕੀਤੇ ਗਏ ਅਪ੍ਰੇਸ਼ਨ ਦੌਰਾਨ ਜ਼ਖਮੀ ਹੋ ਗਿਆ ਤੇ ਬਾਅਦ ਵਿਚ ਹਿਰਾਸਤ ਵਿੱਚ ਦਮ ਤੋੜ ਗਿਆ। ਉਸ ਦੀ ਦੇਹ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮੈਕਸਿਕੋ ਸਿਟੀ ਲਿਆਂਦਾ ਗਿਆ। ਇਸ ਕਾਰਨ ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਇਸ ਇਲਾਕੇ ਵਿੱਚ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਕਈ ਰਾਜਾਂ ਵਿੱਚ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ ਹੈ।

ਇਸ ਅਪ੍ਰੇਸ਼ਨ ਵਿੱਚ ਅਮਰੀਕੀ ਖੁਫੀਆ ਤੰਤਰ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲੀਨ ਲੇਵਿਟ ਨੇ ਸੋਸ਼ਲ ਮੀਡੀਆ ‘ਤੇ ਪੁਸ਼ਟੀ ਕੀਤੀ ਕਿ ਅਮਰੀਕਾ ਨੇ ਇਸ ਕਾਰਵਾਈ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਸੀ। ਟਰੰਪ ਪ੍ਰਸ਼ਾਸਨ ਨੇ ਮੈਕਸਿਕੋ ਦੀ ਫੌਜ ਦੀ ਇਸ ਸਫਲਤਾ ਦੀ ਸ਼ਲਾਘਾ ਕੀਤੀ ਹੈ ਅਤੇ ਇਸ ਨੂੰ ਇੱਕ ਵੱਡੀ ਉਪਲਬਧੀ ਦੱਸਿਆ ਹੈ। ਇਹ ਕਾਰਵਾਈ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਕਾਰਵਾਈਆਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ ਕਿਉਂਕਿ ਅਲ ਮੈਂਚੋ ਦੇ ਕਾਰਟੇਲ ਨੇ ਅਮਰੀਕਾ ਵਿੱਚ ਅਰਬਾਂ ਡਾਲਰਾਂ ਦੇ ਨਸ਼ੇ ਪਹੁੰਚਾਏ ਸਨ।

ਹਾਦਸੇ ਤੋਂ ਬਾਅਦ ਭੜਕੀ ਹਿੰਸਾ ਅਤੇ ਦੇਸ਼ ਦੇ ਹਾਲਾਤ
ਅਲ ਮੈਂਚੋ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਉਸ ਦੇ ਗਰੋਹ ਦੇ ਮੈਂਬਰਾਂ ਨੇ ਕਈ ਰਾਜਾਂ ਵਿੱਚ ਹਾਈਵੇਅ ਜਾਮ ਕਰ ਦਿੱਤੇ ਅਤੇ ਗੱਡੀਆਂ ਤੇ ਦੁਕਾਨਾਂ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਕਿਸੇ ਆਮ ਨਾਗਰਿਕ ਦੀ ਮੌਤ ਦੀ ਖ਼ਬਰ ਨਹੀਂ ਹੈ ਪਰ ਜਾਲਿਸਕੋ ਦੇ ਮਸ਼ਹੂਰ ਟੂਰਿਸਟ ਸਥਾਨ ਪੋਰਟੋ ਵੈਲਾਰਟਾ ਵਿੱਚ ਸੈਲਾਨੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਕਈ ਅੰਤਰਰਾਸ਼ਟਰੀ ਏਅਰਲਾਈਨਾਂ ਨੇ ਇਸ ਇਲਾਕੇ ਵਿੱਚ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਸੁਰੱਖਿਆ ਦੇ ਮੱਦੇਨਜ਼ਰ ਕਈ ਰਾਜਾਂ ਵਿੱਚ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ ਹੈ।
Share: