ਜਲ ਬੋਰਡ ਵੱਲੋਂ ਪੁੱਟੇ ਖੱਡੇ ਵਿੱਚ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਜਲ ਬੋਰਡ ਵੱਲੋਂ ਪੁੱਟੇ ਖੱਡੇ ਵਿੱਚ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਨਵੀਂ ਦਿੱਲੀ: ਇਥੇ ਪੱਛਮੀ ਦਿੱਲੀ ਦੇ ਜਨਕਪੁਰੀ ਇਲਾਕੇ ’ਚ ਜਲ ਬੋਰਡ ਵੱਲੋਂ ਨਿਰਮਾਣ ਕੰਮ ਲਈ ਪੁੱਟੇ ਗਏ 15 ਫੁੱਟ ਖੱਡੇ ’ਚ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਦਿੱਲੀ ਸਰਕਾਰ ਦੇ ਮੰਤਰੀ ਪਰਵੇਸ਼ ਸਾਹਿਬ ਸਿੰਘ ਵਰਮਾ ਨੇ ਦੱਸਿਆ ਕਿ ਇਸ ਘਟਨਾ ’ਚ ਦਿੱਲੀ ਜਲ ਬੋਰਡ ਨੇ ਤਿੰਨ ਇੰਜਨੀਅਰਾਂ ਨੂੰ ਮੁਅੱਤਲ ਕੀਤਾ ਹੈ। ਸ੍ਰੀ ਵਰਮਾ ਨੇ ਦੱਸਿਆ ਕਿ ਇਸ ਯੋਜਨਾ ’ਤੇ ਕੰਮ ਕਰਨ ਵਾਲੀ ਕੰਪਨੀ ਦੇ ਖ਼ਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਲ ਬੋਰਡ ਵੱਲੋਂ ਪੀੜਤ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਪਰਵੇਸ਼ ਵਰਮਾ ਨੇ ਦਿੱਲੀ ਜਲ ਬੋਰਡ ਨੇ ਮਾਮਲੇ ’ਚ ਜਾਂਚ ਲਈ ਕਮੇਟੀ ਕਾਇਮ ਕੀਤੀ ਹੈ। ਮੰਤਰੀ ਨੇ ਕਿਹਾ ਕਿ ਜਾਂਚ ਕਮੇਟੀ ਘਟਨਾ ਬਾਰੇ ਇਕ ਰਿਪੋਰਟ ਪੇਸ਼ ਕਰੇਗੀ। ਇਹ ਜਾਣਕਾਰੀ ਉਨ੍ਹਾਂ ਐਕਸ ’ਤੇ ਸਾਂਝੀ ਕੀਤੀ ਹੈ। ਪੁਲੀਸ ਮੁਤਾਬਕ ਮ੍ਰਿਤਕ ਦੀ ਪਛਾਣ ਕਮਲ ਵਜੋਂ ਹੋਈ ਹੈ, ਜੋ ਕਿ ਕੈਲਾਸ਼ਪੁਰੀ ਦਾ ਰਹਿਣ ਵਾਲਾ ਹੈ। ਉਹ ਇੱਕ ਨਿੱਜੀ ਬੈਂਕ ਦੇ ਕਾਲ ਸੈਂਟਰ ਵਿੱਚ ਕੰਮ ਕਰਦਾ ਹੈ। ਦਿੱਲੀ ਦੇ ਮੰਤਰੀ ਆਸ਼ੀਸ਼ ਸੂਦ ਨੇ ਮੌਕੇ ਦਾ ਦੌਰਾ ਕੀਤਾ। ਸ਼ਹਿਰੀ ਵਿਕਾਸ ਮੰਤਰੀ ਆਸ਼ੀਸ਼ ਸੂਦ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਨੇ ਇਸ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਪੁਲੀਸ ਨੇ ਕਿਹਾ ਕਿ ਪੱਛਮੀ ਦਿੱਲੀ ਦੇ ਜਨਕਪੁਰੀ ਖੇਤਰ ਵਿੱਚ ਦਿੱਲੀ ਜਲ ਬੋਰਡ ਦੁਆਰਾ ਉਸਾਰੀ ਕਾਰਜ ਲਈ ਪੁੱਟੇ ਗਏ ਟੋਏ ਵਿੱਚ ਡਿੱਗਣ ਨਾਲ ਸ਼ੁੱਕਰਵਾਰ ਸਵੇਰੇ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸੂਦ ਨੇ ਜੋਗਿੰਦਰ ਸਿੰਘ ਮਾਰਗ ’ਤੇ ਨੌਜਵਾਨ ਦੀ ਮੌਤ ਤੋਂ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਪੂਰੀ ਦਿੱਲੀ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਘਟਨਾ ਦੀ ਜਾਂਚ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪੀੜਤ ਦੇ ਪਰਿਵਾਰ ਨੇ ਡੀ ਜੇ ਬੀ ਵੱਲੋਂ ਲਾਪਰਵਾਹੀ ਦਾ ਦੋਸ਼ ਲਗਾਇਆ ਹੈ ਅਤੇ ਉਸ ਦੀ ਮੌਤ ਵਿੱਚ ਕੋਈ ਸ਼ੱਕੀ ਵਾਕਿਆ ਹੋਣ ਦਾ ਸ਼ੱਕ ਵੀ ਜਤਾਇਆ ਹੈ। ਇਸ ਘਟਨਾ ਬਾਰੇ ਸਵੇਰੇ 7 ਵਜੇ ਦੇ ਕਰੀਬ ਇੱਕ ਫੋਨ ਪੁਲੀਸ ਨੂੰ ਆਇਆ, ਜਿਸ ਤੋਂ ਬਾਅਦ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਲਾਸ਼ ਉਸ ਦੇ ਮੋਟਰਸਾਈਕਲ ਸਮੇਤ ਟੋਏ ਦੇ ਅੰਦਰ ਮਿਲੀ।

ਠੇਕੇਦਾਰ ਤੇ ਜਲ ਬੋਰਡ ਦੇ ਅਧਿਕਾਰੀਆਂ ਵਿਰੁੱਧ ਕੇਸ ਦਰਜ

ਦਿੱਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਜਨਕਪੁਰੀ ਖੇਤਰ ਵਿੱਚ ਇੱਕ 25 ਸਾਲਾ ਮੋਟਰਸਾਈਕਲ ਸਵਾਰ ਦੀ ਮੌਤ ਦੇ ਮਾਮਲੇ ਵਿੱਚ ਠੇਕੇਦਾਰ ਅਤੇ ਦਿੱਲੀ ਜਲ ਬੋਰਡ (ਡੀ ਜੇ ਬੀ) ਦੇ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਜਨਕਪੁਰੀ ਪੁਲੀਸ ਸਟੇਸ਼ਨ ’ਚ ਠੇਕੇਦਾਰ ਅਤੇ ਦਿੱਲੀ ਜਲ ਬੋਰਡ ਦੇ ਸਬੰਧਤ ਅਧਿਕਾਰੀਆਂ ਵਿਰੁੱਧ ਗੈਰ-ਇਰਾਦਤਨ ਹੱਤਿਆ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share: