ਨਿਊਜ਼ੀਲੈਂਡ ਨੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ

ਨਿਊਜ਼ੀਲੈਂਡ ਨੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾਇਆ

ਚੇਨੱਈ: ਟਿਮ ਸੀਫਰਟ ਦੇ ਤੇਜ਼ਤਰਾਰ ਅਰਧ ਸੈਂਕੜੇ ਦੀ ਬਦੌਲਤ ਨਿਊਜ਼ੀਲੈਂਡ ਨੇ ਆਈ ਸੀ ਸੀ ਟੀ-20 ਵਿਸ਼ਵ ਕੱਪ ਦੇ ਗਰੁੱਪ ‘ਡੀ’ ਮੈਚ ਵਿੱਚ ਅੱਜ ਇੱਥੇ ਅਫ਼ਗਾਨਿਸਤਾਨ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਆਪਣੀ ਮੁਹਿੰਮ ਦੀ ਜੇਤੂ ਸ਼ੁਰੂਆਤ ਕੀਤੀ। ਅਫ਼ਗਾਨਿਸਤਾਨ ਦੇ 183 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਨਿਊਜ਼ੀਲੈਂਡ ਨੇ 17.5 ਓਵਰਾਂ ਵਿੱਚ ਪੰਜ ਵਿਕਟਾਂ ’ਤੇ 183 ਦੌੜਾਂ ਬਣਾ ਕੇ ਆਸਾਨ ਜਿੱਤ ਦਰਜ ਕੀਤੀ। ਸਲਾਮੀ ਬੱਲੇਬਾਜ਼ ਸੀਫਰਟ ਨੇ 42 ਗੇਂਦਾਂ ’ਤੇ ਅਰਧ ਸੈਂਕੜਾ (65 ਦੌੜਾਂ) ਪਾਰੀ ਖੇਡੀ। ਉਸ ਨੇ ਗਲੇਨ ਫਿਲਿਪਸ (25 ਗੇਂਦਾਂ ’ਤੇ 42 ਦੌੜਾਂ) ਨਾਲ ਤੀਜੀ ਵਿਕਟ ਲਈ 74 ਦੌੜਾਂ ਦੀ ਸਾਂਝੇਦਾਰੀ ਵੀ ਕੀਤੀ।

ਅਫਗਾਨਿਸਤਾਨ ਵੱਲੋਂ ਗੁਲਬਦੀਨ ਨਾਇਬ ਨੇ 63 ਦੌੜਾਂ ਅਤੇ ਸਾਦਿਕੁਲਾਹ ਅਟਲ ਨੇ 29 ਦੌੜਾਂ ਦੀ ਪਾਰੀ ਖੇਡੀ। ਦੋਵਾਂ ਨੇ ਤੀਜੀ ਵਿਕਟ ਲਈ 79 ਦੌੜਾਂ ਦੀ ਸਾਂਝੇਦਾਰੀ ਨਾਲ ਛੇ ਵਿਕਟਾਂ ’ਤੇ 182 ਦੌੜਾਂ ਬਣਾਈਆਂ।

Share: