Malaysia ਦੇ ਦੋ ਦਿਨਾ ਦੌਰੇ ’ਤੇ ਰਵਾਨਾ ਹੋਏ ਪ੍ਰਧਾਨ ਮੰਤਰੀ Narendra Modi

Malaysia ਦੇ ਦੋ ਦਿਨਾ ਦੌਰੇ ’ਤੇ ਰਵਾਨਾ ਹੋਏ ਪ੍ਰਧਾਨ ਮੰਤਰੀ Narendra Modi

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਮਲੇਸ਼ੀਆ ਨਾਲ ਰੱਖਿਆ ਅਤੇ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਆਰਥਿਕ ਅਤੇ ਨਵੀਨਤਮ ਤਕਨਾਲੋਜੀ ਦੀ ਭਾਈਵਾਲੀ ਨੂੰ ਵਧਾਉਣ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਸ੍ਰੀ ਮੋਦੀ ਨੇ ਇਹ ਗੱਲ ਦੱਖਣ-ਪੂਰਬੀ ਏਸ਼ਿਆਈ ਦੇਸ਼ ਮਲੇਸ਼ੀਆ ਦੇ ਆਪਣੇ ਦੋ ਦਿਨਾਂ ਦੌਰੇ ’ਤੇ ਰਵਾਨਾ ਹੋਣ ਤੋਂ ਪਹਿਲਾਂ ਆਖੀ। ਇਸ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕਿਹਾ, ‘ਭਾਰਤ ਅਤੇ ਮਲੇਸ਼ੀਆ ਦੇ ਸਬੰਧ ਹਾਲ ਹੀ ਦੇ ਸਾਲਾਂ ਵਿੱਚ ਹੋਰ ਮਜ਼ਬੂਤ ਹੋ ਰਹੇ ਹਨ। ਉਹ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਾਲ ਹੋਣ ਵਾਲੀ ਚਰਚਾ ਅਤੇ ਦੋਵਾਂ ਦੇਸ਼ਾਂ ਦੇ ਸਰਵਪੱਖੀ ਰਣਨੀਤਕ ਗਠਜੋੜ ਨੂੰ ਹੋਰ ਅੱਗੇ ਵਧਾਉਣ ਲਈ ਉਤਸ਼ਾਹਿਤ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਦੌਰੇ ਦਾ ਮੁੱਖ ਉਦੇਸ਼ ਰੱਖਿਆ ਅਤੇ ਸੁਰੱਖਿਆ ਸਬੰਧਾਂ ਨੂੰ ਮਜ਼ਬੂਤ ਕਰਨਾ, ਆਰਥਿਕ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣਾ ਅਤੇ ਸਹਿਯੋਗ ਦੇ ਨਵੇਂ ਖੇਤਰਾਂ ਦੀ ਤਲਾਸ਼ ਕਰਨਾ ਹੋਵੇਗਾ। ਇਸ ਦੌਰੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਕਨਾਲੋਜੀ ਅਤੇ ਨਿਵੇਸ਼ ਦੇ ਖੇਤਰ ਵਿੱਚ ਵੀ ਨਵੇਂ ਰਾਹ ਖੁੱਲ੍ਹਣ ਦੀ ਉਮੀਦ ਹੈ।

Share: