ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਦਫ਼ਤਰ ਵਿਚ ਹੋਵੇਗੀ। ਇਸ ਮੀਟਿੰਗ ਵਿਚ ਸੂਬੇ ਦੀ ਰਾਜਨੀਤਕ ਸਥਿਤੀ ’ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਵੀ ਸ਼ਾਮਲ ਹੋਣ ਦੇ ਚਰਚੇ ਹਨ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਨਸ਼ਰ ਕੀਤੀ ਹੈ। ਦੱਸਣਾ ਬਣਦਾ ਹੈ ਕਿ ਬਿਕਰਮ ਸਿੰਘ ਮਜੀਠੀਆ 3 ਫਰਵਰੀ ਨੂੰ ਹੀ ਜੇਲ੍ਹ ਵਿਚੋਂ ਰਿਹਾਆ ਹੋਏ ਸਨ। ਸ੍ਰੀ ਮਜੀਠੀਆ ਨੇ ਕਿਹਾ ਸੀ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਇਸ ਕਰ ਕੇ ਅੱਜ ਵਾਲੀ ਮੀਟਿੰਗ ਅਹਿਮ ਹੈ।
Posted inChandigarh
SAD meeting: ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ

