ਪਾਲੇਕਲ: ਪਾਲੇਕਲ ਵਿੱਚ ਖੇਡੇ ਜਾ ਰਹੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਅੱਜ ਇੰਗਲੈਂਡ ਨੇ ਪਾਕਿਸਤਾਨ ਨੂੰ ਦੋ ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ’ਤੇ 164 ਦੌੜਾਂ ਬਣਾਈਆਂ ਜਦਕਿ ਇੰਗਲੈਂਡ ਨੇ 8 ਵਿਕਟਾਂ ਦੇ ਨੁਕਸਾਨ ’ਤੇ ਜੇਤੂ ਟੀਚਾ ਪੂਰਾ ਕੀਤਾ। ਇਸ ਮੈਚ ਵਿਚ ਹੈਰੀ ਬਰੁੱਕ ਨੇ ਸੈਂਕੜਾ ਜੜਿਆ ਜਦਕਿ ਸ਼ਾਹੀਨ ਅਫਰੀਦੀ ਦੀ ਸ਼ਾਨਦਾਰ ਗੇਂਦਬਾਜ਼ੀ ਕੰਮ ਨਾ ਆਈ।
ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਨਿਰਧਾਰਿਤ ਵੀਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ’ਤੇ 164 ਦੌੜਾਂ ਬਣਾਈਆਂ।
ਇਸ ਮੈਚ ਲਈ ਪਾਕਿਸਤਾਨੀ ਟੀਮ ਵਿੱਚ ਇੱਕ ਬਦਲਾਅ ਕੀਤਾ ਗਿਆ ਹੈ। ਆਲਰਾਊਂਡਰ ਫਹੀਮ ਅਸ਼ਰਫ ਦੀ ਜਗ੍ਹਾ ਤੇਜ਼ ਗੇਂਦਬਾਜ਼ ਸ਼ਾਹੀਨ ਅਫ਼ਰੀਦੀ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਇੰਗਲੈਂਡ ਦੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਅਤੇ ਉਹ ਆਪਣੀ ਪੁਰਾਣੀ ਟੀਮ ਨਾਲ ਹੀ ਮੈਦਾਨ ਵਿੱਚ ਉਤਰੀ ਹੈ।
ਪਾਕਿਸਤਾਨ ਦੀ ਟੀਮ:
ਸਾਹਿਬਜ਼ਾਦਾ ਫਰਹਾਨ, ਸਈਮ ਅਯੂਬ, ਸਲਮਾਨ ਅਲੀ ਆਗਾ (ਕਪਤਾਨ), ਬਾਬਰ ਆਜ਼ਮ, ਫਖ਼ਰ ਜ਼ਮਾਨ, ਉਸਮਾਨ ਖਾਨ (ਵਿਕਟਕੀਪਰ), ਸ਼ਾਦਾਬ ਖਾਨ, ਮੁਹੰਮਦ ਨਵਾਜ਼, ਸ਼ਾਹੀਨ ਅਫ਼ਰੀਦੀ, ਸਲਮਾਨ ਮਿਰਜ਼ਾ ਅਤੇ ਉਸਮਾਨ ਤਾਰਿਕ।
ਇੰਗਲੈਂਡ ਦੀ ਟੀਮ:
ਫਿਲਿਪ ਸਾਲਟ, ਜੋਸ ਬਟਲਰ (ਵਿਕਟਕੀਪਰ), ਜੈਕਬ ਬੈਥਲ, ਟੌਮ ਬੈਂਟਨ, ਹੈਰੀ ਬਰੂਕ (ਕਪਤਾਨ), ਸੈਮ ਕਰਨ, ਵਿਲ ਜੈਕਸ, ਲਿਆਮ ਡਾਸਨ, ਜੈਮੀ ਓਵਰਟਨ, ਜੋਫਰਾ ਆਰਚਰ ਅਤੇ ਆਦਿਲ ਰਾਸ਼ਿਦ।

