ਭਾਰਤ ਨੂੰ ਅੱਜ ਟੀ-20 ਵਿਸ਼ਵ ਕੱਪ 2026 ਵਿਚ ਪਹਿਲੀ ਹਾਰ ਮਿਲੀ ਹੈ। ਅਹਿਮਦਾਬਾਦ ਵਿਚ ਖੇਡੇ ਗਏ ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ 76 ਦੌੜਾਂ ਨਾਲ ਹਰਾ ਦਿੱਤਾ ਹੈ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸੱਤ ਵਿਕਟਾਂ ਦੇ ਨੁਕਸਾਨ ’ਤੇ 187 ਦੌੜਾਂ ਬਣਾਈਆਂ ਜਦਕਿ ਭਾਰਤੀ ਪਾਰੀ ਤਾਸ਼ ਦੇ ਪੱਤਿਆਂ ਵਾਂਗ ਖਿੰਡ ਗਈ। ਭਾਰਤ ਦੀ ਪੂਰੀ ਟੀਮ 18.5 ਓਵਰਾਂ ਵਿਚ 111 ਦੌੜਾਂ ’ਤੇ ਆਲ ਆਊਟ ਹੋ ਗਈ। ਅਹਿਮਦਾਬਾਦ ਵਿੱਚ ਟੀ-20 ਵਿਸ਼ਵ ਕੱਪ ਦੇ ਸੁਪਰ-8 ਮੁਕਾਬਲੇ ਵਿੱਚ ਦੱਖਣੀ ਅਫਰੀਕਾ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਦੱਖਣੀ ਅਫਰੀਕਾ ਨੇ ਨਿਰਧਾਰਤ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ’ਤੇ 187 ਦੌੜਾਂ ਦਾ ਮਜ਼ਬੂਤ ਸਕੋਰ ਖੜ੍ਹਾ ਕੀਤਾ। ਦੱਖਣੀ ਅਫਰੀਕਾ ਲਈ ਡੇਵਿਡ ਮਿਲਰ ਸਭ ਤੋਂ ਸਫਲ ਬੱਲੇਬਾਜ਼ ਰਹੇ, ਜਿਨ੍ਹਾਂ ਨੇ 63 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਉਸ ਦਾ ਸਾਥ ਡੇਵਾਲਡ ਬ੍ਰੇਵਿਸ ਨੇ ਦਿੱਤਾ, ਜਿਨ੍ਹਾਂ ਨੇ 45 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਦੀ ਬੱਲੇਬਾਜ਼ੀ ਸਦਕਾ ਦੱਖਣੀ ਅਫਰੀਕਾ ਭਾਰਤ ਦੇ ਸਾਹਮਣੇ ਇੱਕ ਚੁਣੌਤੀਪੂਰਨ ਟੀਚਾ ਰੱਖਣ ਵਿੱਚ ਕਾਮਯਾਬ ਰਿਹਾ।
ਦੱਖਣੀ ਅਫਰੀਕਾ ਨੇ ਇਸ ਅਹਿਮ ਮੈਚ ਲਈ ਆਪਣੀ ਟੀਮ ਵਿੱਚ ਚਾਰ ਬਦਲਾਅ ਕੀਤੇ ਹਨ। ਕੇਸ਼ਵ ਮਹਾਰਾਜ, ਲੁੰਗੀ ਐਨਗਿਡੀ, ਡੇਵਿਡ ਮਿਲਰ ਅਤੇ ਮਾਰਕੋ ਜੈਨਸਨ ਦੀ ਟੀਮ ਵਿੱਚ ਵਾਪਸੀ ਹੋਈ ਹੈ, ਜਿਸ ਨਾਲ ਉਨ੍ਹਾਂ ਦੀ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਦੋਵੇਂ ਮਜ਼ਬੂਤ ਹੋਈਆਂ ਹਨ।
ਦੂਜੇ ਪਾਸੇ ਭਾਰਤੀ ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ ਆਪਣੀ ਪਿਛਲੀ ਜੇਤੂ ਟੀਮ ’ਤੇ ਭਰੋਸਾ ਜਤਾਇਆ ਹੈ ਅਤੇ ਪਲੇਇੰਗ ਇਲੈਵਨ (Playing XI) ਵਿੱਚ ਕੋਈ ਬਦਲਾਅ ਨਹੀਂ ਕੀਤਾ। ਭਾਰਤੀ ਟੀਮ ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ ਅਤੇ ਹਾਰਦਿਕ ਪਾਂਡਿਆ ਵਰਗੇ ਖਿਡਾਰੀਆਂ ਨਾਲ ਮੈਦਾਨ ਵਿੱਚ ਉਤਰੀ ਹੈ। ਗੇਂਦਬਾਜ਼ੀ ਦੀ ਕਮਾਨ ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ ਦੇ ਹੱਥਾਂ ਵਿੱਚ ਹੋਵੇਗੀ ਜਦਕਿ ਮੁੱਖ ਸਪਿੰਨਰ ਵਰੁਣ ਚੱਕਰਵਰਤੀ ਹੋਣਗੇ।
ਦੋਵਾਂ ਟੀਮਾਂ ਦੇ ਖਿਡਾਰੀ:
ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਹਾਰਦਿਕ ਪਾਂਡਿਆ, ਸ਼ਿਵਮ ਦੂਬੇ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ।
ਦੱਖਣੀ ਅਫਰੀਕਾ: ਏਡਨ ਮਾਰਕਰਮ (ਕਪਤਾਨ), ਕਵਿੰਟਨ ਡੀ ਕਾਕ (ਵਿਕਟਕੀਪਰ), ਰਿਆਨ ਰਿਕਲਟਨ, ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਜੈਨਸਨ, ਕੋਰਬਿਨ ਬੋਸ਼, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਲੁੰਗੀ ਐਨਗਿਡੀ।
