ਡੇਰਾਬੱਸੀ: ਇੱਥੋਂ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਕੂਲ ਪ੍ਰਬੰਧਕਾਂ ਨੂੰ ਅਚਾਨਕ ਇੱਕ ਮੇਲ ਰਾਹੀਂ ਧਮਕੀ ਭਰਾ ਸੁਨੇਹਾ ਮਿਲਿਆ, ਜਿਸ ਵਿੱਚ ਸਕੂਲ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਕਹੀ ਗਈ ਸੀ। ਧਮਕੀ ਮਿਲਦੇ ਹੀ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਪੁਲੀਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਣ ਉਪਰੰਤ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਨੇ ਮੌਕੇ ’ਤੇ ਪਹੁੰਚ ਕੇ ਸਕੂਲ ਨੂੰ ਖਾਲੀ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਘਰ ਭੇਜਣ ਦੀ ਵਿਵਸਥਾ ਕੀਤੀ ਗਈ। ਇਸ ਦੌਰਾਨ ਮਾਪਿਆਂ ਵਿੱਚ ਵੀ ਘਬਰਾਹਟ ਦਾ ਮਾਹੌਲ ਬਣ ਗਿਆ ਅਤੇ ਉਹ ਬੱਚਿਆਂ ਨੂੰ ਲੈਣ ਲਈ ਸਕੂਲ ਪੁੱਜੇ।
ਪੁਲੀਸ ਵੱਲੋਂ ਇੱਕ ਘੰਟੇ ਤੱਕ ਕੀਤੀ ਗਈ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਕਾਰਵਾਈ ਹੋ ਸਕਦੀ ਹੈ, ਪਰ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

