US Supports Pakistan: ‘ਉਹ ਮਹਾਨ ਹਨ’: Trump ਵੱਲੋਂ ਸ਼ਾਹਬਾਜ਼ ਸ਼ਰੀਫ ਅਤੇ ਅਸੀਮ ਮੁਨੀਰ ਦੀ ਸ਼ਲਾਘਾ

US Supports Pakistan: ‘ਉਹ ਮਹਾਨ ਹਨ’: Trump ਵੱਲੋਂ ਸ਼ਾਹਬਾਜ਼ ਸ਼ਰੀਫ ਅਤੇ ਅਸੀਮ ਮੁਨੀਰ ਦੀ ਸ਼ਲਾਘਾ

ਵਾਸ਼ਿੰਗਟਨ: ਅਮਰੀਕਾ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਦੇ ਆਪਣੇ ਬਚਾਅ ਦੇ ਅਧਿਕਾਰ ਦਾ ਪੂਰਾ ਸਮਰਥਨ ਕਰਦਾ ਹੈ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਨੇ ਅਫਗਾਨਿਸਤਾਨ ਦੇ ਤਾਲਿਬਾਨ ਸ਼ਾਸਕਾਂ ਨਾਲ ਚੱਲ ਰਹੀ ਖਿੱਚੋਤਾਣ ਨੂੰ ਖੁੱਲ੍ਹੀ ਜੰਗ ਕਰਾਰ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਸਪਸ਼ਟ ਕੀਤਾ ਕਿ ਤਾਲਿਬਾਨ ਇੱਕ ਅੰਤਰਰਾਸ਼ਟਰੀ ਦਹਿਸ਼ਤੀ ਸਮੂਹ ਹੈ ਅਤੇ ਪਾਕਿਸਤਾਨ ਨੂੰ ਉਨ੍ਹਾਂ ਦੇ ਹਮਲਿਆਂ ਵਿਰੁੱਧ ਖੁਦ ਨੂੰ ਸੁਰੱਖਿਅਤ ਰੱਖਣ ਦਾ ਪੂਰਾ ਹੱਕ ਹੈ। ਇਸ ਸਬੰਧ ਵਿੱਚ ਅਮਰੀਕੀ ਡਿਪਲੋਮੈਟ ਐਲਿਸਨ ਹੂਕਰ ਨੇ ਪਾਕਿਸਤਾਨੀ ਵਿਦੇਸ਼ ਸਕੱਤਰ ਆਮਨਾ ਬਲੋਚ ਨਾਲ ਗੱਲਬਾਤ ਵੀ ਕੀਤੀ ਹੈ।

ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਾਲੇ ਤਣਾਅ ਉਦੋਂ ਹੋਰ ਵੱਧ ਗਿਆ ਜਦੋਂ ਪਾਕਿਸਤਾਨ ਨੇ ਅਫਗਾਨਿਸਤਾਨ ਦੇ ਇਲਾਕਿਆਂ ਵਿੱਚ ਹਵਾਈ ਹਮਲੇ ਕੀਤੇ। ਇਸ ਦੇ ਜਵਾਬ ਵਿੱਚ ਤਾਲਿਬਾਨ ਨੇ ਵੀ ਸਰਹੱਦ ’ਤੇ ਪਾਕਿਸਤਾਨੀ ਫੌਜ ਵਿਰੁੱਧ ਕਾਰਵਾਈ ਕੀਤੀ। ਪਾਕਿਸਤਾਨ ਦਾ ਦੋਸ਼ ਹੈ ਕਿ ਅਫਗਾਨਿਸਤਾਨ ਵਿੱਚ ਪਾਕਿਸਤਾਨੀ ਤਾਲਿਬਾਨਾਂ ਨੂੰ ਪਨਾਹ ਦਿੱਤੀ ਜਾਂਦੀ ਹੈ, ਜਦੋਂ ਕਿ ਅਫਗਾਨਿਸਤਾਨ ਇਨ੍ਹਾਂ ਗੱਲਾਂ ਤੋਂ ਇਨਕਾਰ ਕਰਦਾ ਆ ਰਿਹਾ ਹੈ। ਹਾਲਾਂਕਿ ਪਾਕਿਸਤਾਨ ਕੋਲ ਪ੍ਰਮਾਣੂ ਹਥਿਆਰ ਅਤੇ ਵੱਡੀ ਫੌਜ ਹੈ ਪਰ ਤਾਲਿਬਾਨ ਲੜਾਕੇ ਗੁਰੀਲਾ ਜੰਗ ਵਿੱਚ ਕਾਫੀ ਮਾਹਰ ਮੰਨੇ ਜਾਂਦੇ ਹਨ। ਦੋਵਾਂ ਪਾਸਿਆਂ ਤੋਂ ਭਾਰੀ ਜਾਨੀ ਨੁਕਸਾਨ ਦੀਆਂ ਖਬਰਾਂ ਹਨ ਅਤੇ ਅਮਰੀਕਾ ਨੇ ਇਸ ਹਿੰਸਾ ’ਤੇ ਦੁੱਖ ਪ੍ਰਗਟਾਇਆ ਹੈ।

Share: