ਪੱਛਮੀ ਬੰਗਾਲ 8505 ਅਧਿਕਾਰੀ ਦੇਣ ਨੂੰ ਤਿਆਰ

ਨਵੀਂ ਦਿੱਲੀ: ਪੱਛਮੀ ਬੰਗਾਲ ਸਰਕਾਰ ਨੇ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਹੈ ਕਿ ਉਹ ਸੂਬੇ ’ਚ ਜਾਰੀ ਐੱਸ ਆਈ ਆਰ ਪ੍ਰਕਿਰਿਆ ਲਈ ਰਾਜ ਜਾਂ ਉਸ ਦੀਆਂ ਸੰਸਥਾਵਾਂ ਦੇ ‘ਗਰੁੱਪ ਬੀ’ ਸ਼੍ਰੇਣੀ ਦੇ 8,505 ਅਧਿਕਾਰੀ ਮੁਹੱਈਆ ਕਰਾਉਣ ਲਈ ਤਿਆਰ ਹੈ। ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਵਕੀਲ ਨੇ ਚਾਰ ਫਰਵਰੀ ਨੂੰ ਸੁਪਰੀਮ ਕੋਰਟ ’ਚ ਦਲੀਲ ਦਿੱਤੀ ਸੀ ਕਿ ਪੱਛਮੀ ਬੰਗਾਲ ਸਰਕਾਰ ਨੇ ਐੱਸ ਆਈ ਆਰ ਪ੍ਰਕਿਰਿਆ ਦੀ ਨਿਗਰਾਨੀ ਲਈ ‘ਗਰੇਡ 2’ ਦੇ ਸਿਰਫ਼ 80 ਅਧਿਕਾਰੀਆਂ ਦੀਆਂ ਸੇਵਾਵਾਂ ਦਿੱਤੀਆਂ ਸਨ। ਚੀਫ ਜਸਟਿਸ ਸੂਰਿਆਕਾਂਤ, ਜਸਟਿਸ ਜੌਇਮਾਲਿਆ ਬਾਗਚੀ ਤੇ ਜਸਟਿਸ ਐੱਨ ਵੀ ਅੰਜਾਰੀਆ ਦਾ ਬੈਂਚ ਭਲਕੇ ਪੱਛਮੀ ਬੰਗਾਲ ’ਚ ਜਾਰੀ ਐੱਸ ਆਈ ਆਰ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਸੂਤਰਾਂ ਅਨੁਸਾਰ ਮਮਤਾ ਬੈਨਰਜੀ ਭਲਕੇ ਮੁੜ ਸੁਪਰੀਮ ਕੋਰਟ ਆ ਸਕਦੇ ਹਨ।

Share: