ਕਾਬੁਲ: ਅਫ਼ਗਾਨਿਸਤਾਨ ਦੇ ਕੁਝ ਹਿੱਸਿਆਂ ਵਿੱਚ ਹੜ੍ਹ, ਜ਼ਮੀਨ ਖਿਸਕਣ ਅਤੇ ਝੱਖੜ ਕਾਰਨ ਪਿਛਲੇ 24 ਘੰਟਿਆਂ ਦੌਰਾਨ 17 ਜਣਿਆਂ ਦੀ ਮੌਤ ਹੋ ਗਈ; 26 ਜ਼ਖ਼ਮੀ ਹੋਏ ਹਨ। ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਬੁਲਾਰੇ ਯੂਸਫ਼ ਹਮਾਦ ਨੇ ਬਿਆਨ ਵਿੱਚ ਕਿਹਾ ਕਿ ਅਥਾਰਟੀ ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰ ਰਹੀਆਂ ਹਨ ਅਤੇ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ। ਅਫਗਾਨਿਸਤਾਨ ਦੇ 34 ਸੂਬਿਆਂ ਵਿੱਚੋਂ 13 ਸੂਬੇ ਝੱਖੜ ਕਾਰਨ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦੇਸ਼ ਦੇ ਪੱਛਮੀ, ਮੱਧ ਅਤੇ ਉੱਤਰੀ-ਪੱਛਮੀ ਹਿੱਸਿਆਂ ਵਿੱਚ ਹਨ। ਖ਼ਰਾਬ ਮੌਸਮ ਕਾਰਨ 147 ਮਕਾਨ ਪੂਰੀ ਤਰ੍ਹਾਂ ਜਾਂ ਅੰਸ਼ਕ ਤੌਰ ’ਤੇ ਤਬਾਹ ਹੋਏ ਹਨ, 80 ਕਿਲੋਮੀਟਰ ਸੜਕਾਂ ਵਹਿ ਗਈਆਂ ਹਨ ਅਤੇ ਖੇਤੀਬਾੜੀ ਵਾਲੀ ਜ਼ਮੀਨ ਤੇ ਸਿੰਜਾਈ ਨਹਿਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਤੋਂ ਪਹਿਲਾਂ ਸਾਲ ਦੇ ਸ਼ੁਰੂ ਵਿੱਚ ਭਾਰੀ ਬਰਫ਼ਬਾਰੀ ਅਤੇ ਅਚਾਨਕ ਆਏ ਹੜ੍ਹਾਂ ਕਾਰਨ ਦਰਜਨਾਂ ਲੋਕਾਂ ਦੀ ਮੌਤ ਹੋ ਗਈ ਸੀ।
Posted inAfghanistan
