ਰਯਾਵਰਮ: ਆਂਧਰਾ ਪ੍ਰਦੇਸ਼ ਦੇ ਮਾਰਕਾਪੁਰਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਨਿੱਜੀ ਬੱਸ ਦੀ ਟਿੱਪਰ ਨਾਲ ਟੱਕਰ ਹੋਣ ਅਤੇ ਅੱਗ ਲੱਗਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ 23 ਜ਼ਖ਼ਮੀ ਹੋ ਗਏ ਹਨ। ਮਾਰਕਾਪੁਰਮ ਦੇ ਪੁਲੀਸ ਸੁਪਰਡੈਂਟ ਵੀ. ਹਰਸ਼ਵਰਧਨ ਰਾਜੂ ਨੇ ਜਾਣਕਾਰੀ ਦਿੱਤੀ ਕਿ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋਈ ਹੈ ਅਤੇ ਡਰਾਈਵਰ ਸਮੇਤ 23 ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਇੱਕ ਪ੍ਰਾਈਵੇਟ ਟਰੈਵਲ ਬੱਸ ਤੇਲੰਗਾਨਾ ਦੇ ਜਗਤਿਆਲ ਤੋਂ ਨੇਲੋਰ ਜ਼ਿਲ੍ਹੇ ਦੇ ਕਾਲੀਗਿਰੀ ਜਾ ਰਹੀ ਸੀ। ਟਿੱਪਰ ਨਾਲ ਟੱਕਰ ਮਗਰੋਂ ਬੱਸ ਵਿੱਚ ਅੱਗ ਲੱਗ ਗਈ ਅਤੇ ਯਾਤਰੀ ਵਿੱਚ ਹੀ ਫਸ ਗਏ। ਉੱਥੇ ਹੀ ਟਿੱਪਰ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ ਅਤੇ ਉਸ ਨੂੰ ਵੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
Posted inAndhra Pradesh
ਟਿੱਪਰ ਨਾਲ ਟੱਕਰ ਮਗਰੋਂ ਬੱਸ ਨੂੰ ਲੱਗੀ ਅੱਗ, 14 ਮੌਤਾਂ

