ਪੰਜਾਬ ਵਿੱਚ ਪੀ ਐੱਨ ਜੀ ਵਧਾਉਣ ਦਾ ਐਲਾਨ

ਚੰਡੀਗਡ਼੍ਹ: ਪੰਜਾਬ ਸਰਕਾਰ ਵੱਲੋਂ ਸਨਅਤੀ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਪੀ ਐੱਨ ਜੀ ਨੂੰ ਵਿਕਸਤ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਿਹਾਇਸ਼ੀ ਗੈਸ ਸਿਲੰਡਰ ਦੀ ਕੋਈ ਕਮੀ ਨਹੀਂ ਹੈ, ਪਰ ਸਨਅਤੀ ਖੇਤਰ ਨੂੰ ਜ਼ਰੂਰ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਨਅਤ ਨੂੰ ਪੀ ਐੱਨ ਜੀ ਨਾਲ ਜੋੜਿਆ ਜਾਵੇਗਾ। ਇਸ ਸਮੇਂ ਪੰਜਾਬ ਵਿੱਚ ਪੀ ਐੱਨ ਜੀ ਦੇ 1.30 ਲੱਖ ਕਨੈਕਸ਼ਨ ਹਨ, ਜਿਸ ਨੂੰ ਵਧਾ ਕੇ 39 ਲੱਖ ਕਰਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਖੇਤਰ ਵਿੱਚ ਪੀ ਐੱਨ ਜੀ ਗੈਸ ਲਈ ਪਾਈਪ ਲਾਈਨ ਵਿੱਛ ਚੁੱਕੀ ਹੈ, ਜਿਸ ਨੂੰ ਬਾਕੀ ਰਹਿੰਦੇ ਇਲਾਕੇ ਤੱਕ ਵੀ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਵਿਅਕਤੀ ਨੂੰ ਗੈਸ ਸਿਲੰਡਰ ਦੀ ਕੋਈ ਕਮੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Share: