ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਜਲਦੀ ਮੰਨਣ ਦਾ ਭਰੋਸਾ

ਚੰਡੀਗਡ਼੍ਹ: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਸਥਿਤ ਪੰਜਾਬ ਭਵਨ ਵਿੱਚ ਸੂਬੇ ਦੀਆਂ ਦਿਵਿਆਂਗ ਅਤੇ ਆਂਗਣਵਾੜੀ ਵਰਕਰ ਯੂਨੀਅਨਾਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦਿਵਿਆਂਗਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦਾ ਜਲਦੀ ਹੱਲ ਕੱਢਣ ਦਾ ਭਰੋਸਾ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਸੇਵਾਵਾਂ ਦੇ ਰਹੇ ਹਨ। ਦਿਵਿਆਂਗ ਵਿਅਕਤੀਆਂ ਦੀ ਭਲਾਈ ਤੇ ਸ਼ਕਤੀਕਰਨ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗੀ ਪੱਧਰ ’ਤੇ ਹੱਲ ਹੋਣ ਵਾਲੇ ਮਸਲੇ ਤੁਰੰਤ ਹੱਲ ਕਰਨ ਦਾ ਹੁਕਮ ਦਿੱਤਾ।

Share: