ਰਾਬੜੀ ਦੀ ਪਟੀਸ਼ਨ ’ਤੇ ਸੀ ਬੀ ਆਈ ਤੋਂ ਜਵਾਬ ਮੰਗਿਆ

ਰਾਬੜੀ ਦੀ ਪਟੀਸ਼ਨ ’ਤੇ ਸੀ ਬੀ ਆਈ ਤੋਂ ਜਵਾਬ ਮੰਗਿਆ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਨੌਕਰੀ ਬਦਲੇ ਜ਼ਮੀਨ ਮਾਮਲੇ ਵਿੱਚ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੀ ਉਸ ਪਟੀਸ਼ਨ ’ਤੇ ਸੀ ਬੀ ਆਈ ਦਾ ਪੱਖ ਮੰਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਹੇਠਲੀ ਅਦਾਲਤ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ਨੇ ਉਨ੍ਹਾਂ ਨੂੰ 1,600 ਅਣਵਰਤੇ ਦਸਤਾਵੇਜ਼ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਸਟਿਸ ਮਨੋਜ ਜੈਨ ਨੇ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਇਸ ਨੂੰ ਪਹਿਲੀ ਅਪਰੈਲ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਹੈ। 18 ਮਾਰਚ ਨੂੰ, ਹੇਠਲੀ ਅਦਾਲਤ ਨੇ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪਤੀ, ਸਾਬਕਾ ਰੇਲ ਮੰਤਰੀ ਅਤੇ ਆਰ ਜੇ ਡੀ ਮੁਖੀ ਲਾਲੂ ਪ੍ਰਸਾਦ ਯਾਦਵ ਦੀਆਂ ਉਨ੍ਹਾਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ, ਜਿਨ੍ਹਾਂ ਵਿੱਚ ਇਹ ਦਸਤਾਵੇਜ਼ ਮੰਗੇ ਗਏ ਸਨ। ਅਦਾਲਤ ਨੇ ਕਿਹਾ ਸੀ ਕਿ ਇਹ ਸਾਰੇ ਦਸਤਾਵੇਜ਼ ਇਕੱਠੇ ਮੁਹੱਈਆ ਕਰਵਾਉਣ ਨਾਲ ਨਿਆਂਇਕ ਪ੍ਰਕਿਰਿਆ ਵਿਗੜ ਸਕਦੀ ਹੈ।

Share: