ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਖਪਤਕਾਰਾਂ ਵਿਰੁੱਧ ਵਿਭਾਗ ਸਖ਼ਤ ਕਾਰਵਾਈ ਕਰਨ ਦੇ ਰੌਂਅ ’ਚ

ਬਿਜਲੀ ਬਿੱਲ ਅਦਾ ਨਾ ਕਰਨ ਵਾਲੇ ਖਪਤਕਾਰਾਂ ਵਿਰੁੱਧ ਵਿਭਾਗ ਸਖ਼ਤ ਕਾਰਵਾਈ ਕਰਨ ਦੇ ਰੌਂਅ ’ਚ

ਫਿਰੋਜ਼ਪੁਰ: ਜ਼ਿਲ੍ਹੇ ਵਿੱਚ ਜਿਨ੍ਹਾਂ ਖਪਤਕਾਰਾਂ ਵੱਲੋਂ ਲੰਬੇ ਸਮੇਂ ਤੋਂ ਬਿਜਲੀ ਦੇ ਬਿੱਲ ਅਦਾ ਨਹੀਂ ਕੀਤੇ ਜਾ ਰਹੇ, ਉਨ੍ਹਾਂ ਖ਼ਿਲਾਫ਼ ਬਿਜਲੀ ਵਿਭਾਗ ਹੁਣ ਸਖ਼ਤ ਰੁਖ ਅਪਣਾ ਰਿਹਾ ਹੈ। ਵਿਭਾਗ ਵੱਲੋਂ ਬਕਾਇਆ ਬਿੱਲਾਂ ਵਾਲੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਿਜਲੀ ਸਬ ਸਟੇਸ਼ਨ ਝੋਕ ਹਰੀਹਰ ਦੇ ਐੱਸ.ਡੀ.ਓ. ਇੰਜੀਨੀਅਰ ਅਨੁਭਵ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਆਪਣਾ ਬਕਾਇਆ ਜਲਦੀ ਤੋਂ ਜਲਦੀ ਜਮ੍ਹਾ ਕਰਵਾ ਦੇਣ। ਉਨ੍ਹਾਂ ਕਿਹਾ ਕਿ ਜੇਕਰ ਖਪਤਕਾਰਾਂ ਵੱਲੋਂ ਸਮੇਂ ਸਿਰ ਬਿੱਲਾਂ ਦੀ ਅਦਾਇਗੀ ਨਹੀਂ ਕੀਤੀ ਗਈ ਤਾਂ ਵਿਭਾਗ ਦੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਤੁਰੰਤ ਕੱਟ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੇਕਰ ਕੁਨੈਕਸ਼ਨ ਕੱਟੇ ਜਾਣ ਤੋਂ ਬਾਅਦ ਖਪਤਕਾਰ ਬਕਾਇਆ ਰਕਮ ਅਦਾ ਕਰਦੇ ਹਨ ਤਾਂ ਵਿਭਾਗੀ ਨਿਯਮਾਂ ਅਨੁਸਾਰ ਕੁਨੈਕਸ਼ਨ ਮੁੜ ਜੋੜਿਆ ਜਾ ਸਕਦਾ ਹੈ, ਪਰ ਇਸ ਦੌਰਾਨ ਉਨ੍ਹਾਂ ਨੂੰ ਵਾਧੂ ਕਾਰਵਾਈ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਐੱਸ.ਡੀ.ਓ. ਨੇ ਖਪਤਕਾਰਾਂ ਨੂੰ ਕਿਸੇ ਵੀ ਕਾਰਵਾਈ ਤੋਂ ਬੱਚਣ ਲਈ ਸਮੇਂ ਸਿਰ ਆਪਣੇ ਬਿਜਲੀ ਬਿੱਲ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ।

Share: