Diplomatic Talk: ਪ੍ਰਧਾਨ ਮੰਤਰੀ ਮੋਦੀ ਦੀ ਨੇਤਨਯਾਹੂ ਨਾਲ ਗੱਲਬਾਤ: ਪੱਛਮੀ ਏਸ਼ੀਆ ਦੇ ਹਾਲਾਤ ’ਤੇ ਜ਼ਾਹਰ ਕੀਤੀ ਚਿੰਤਾ

Diplomatic Talk: ਪ੍ਰਧਾਨ ਮੰਤਰੀ ਮੋਦੀ ਦੀ ਨੇਤਨਯਾਹੂ ਨਾਲ ਗੱਲਬਾਤ: ਪੱਛਮੀ ਏਸ਼ੀਆ ਦੇ ਹਾਲਾਤ ’ਤੇ ਜ਼ਾਹਰ ਕੀਤੀ ਚਿੰਤਾ

ਨਵੀਂ ਦਿੱਲੀ: ਪੱਛਮੀ ਏਸ਼ੀਆ (West Asia) ਵਿੱਚ ਵਧਦੇ ਤਣਾਅ ਦੇ ਵਿਚਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖੇਤਰ ਦੇ ਤਾਜ਼ਾ ਹਾਲਾਤ ’ਤੇ ਭਾਰਤ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਮਾਸੂਮ ਨਾਗਰਿਕਾਂ ਦੀ ਸੁਰੱਖਿਆ ਨੂੰ ਸਭ ਤੋਂ ਉੱਪਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤ ਇਸ ਖੇਤਰ ਵਿੱਚ ਹਿੰਸਾ ਅਤੇ ਜੰਗੀ ਕਾਰਵਾਈਆਂ ਨੂੰ ਤੁਰੰਤ ਰੋਕਣ ਦੇ ਪੱਖ ਵਿੱਚ ਹੈ। ਇਹ ਗੱਲਬਾਤ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਗਏ ਹਮਲਿਆਂ ਅਤੇ ਇਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖ਼ਮੇਨੀ ਦੀ ਮੌਤ ਤੋਂ ਬਾਅਦ ਪੈਦਾ ਹੋਏ ਨਾਜ਼ੁਕ ਹਾਲਾਤ ਦੇ ਸੰਦਰਭ ਵਿੱਚ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਰਾਤ ਪੀ.ਐਮ. ਮੋਦੀ ਨੇ ਯੂ.ਏ.ਈ. (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਵੀ ਗੱਲ ਕੀਤੀ ਸੀ ਅਤੇ ਖਾੜੀ ਦੇਸ਼ਾਂ ’ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਸੀ।

Share: