ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਬਾਦਾਂ ਦਿੱਤੀਆਂ। ਭਾਰਤ ਵਿੱਚ ਸ਼ਨਿਚਰਵਾਰ ਨੂੰ ਈਦ ਦਾ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਆਪਣਾ ਸੰਦੇਸ਼ ਸਾਂਝਾ ਕੀਤਾ ਅਤੇ ਲੋਕਾਂ ਦੀ ਚੰਗੀ ਸਿਹਤ ਦੀ ਅਰਦਾਸ ਕੀਤੀ। ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਇਹ ਤਿਉਹਾਰ ਸਮਾਜ ਵਿੱਚ ਆਪਸੀ ਭਾਈਚਾਰੇ ਅਤੇ ਦਿਆਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਨੇ ਲਿਖਿਆ, “ਈਦ-ਉਲ-ਫਿਤਰ ਦੀਆਂ ਬਹੁਤ-ਬਹੁਤ ਮੁਬਾਰਕਾਂ। ਦੁਆ ਹੈ ਕਿ ਇਹ ਦਿਨ ਹਰ ਪਾਸੇ ਭਾਈਚਾਰੇ ਅਤੇ ਨਿਮਰਤਾ ਦੇ ਜਜ਼ਬੇ ਨੂੰ ਵਧਾਵੇ। ਹਰ ਕੋਈ ਖ਼ੁਸ਼ ਰਹੇ ਅਤੇ ਸਭ ਦੀ ਸਿਹਤ ਚੰਗੀ ਰਹੇ। ਈਦ ਮੁਬਾਰਕ!”
Posted inNew Delhi
Eid Mubarak: ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ

