ਪਤਨੀ ਦੀ ਹੱਤਿਆ ਦੇ ਦੋਸ਼ ਵਿੱਚ ਪਤੀ ਗ੍ਰਿਫ਼ਤਾਰ

ਲੁਧਿਆਣਾ: ਪ੍ਰੇਮ ਵਿਆਹ ਕਰਵਾਉਣ ਵਾਲੀ ਇੱਕ ਲੜਕੀ ਦੀ ਉਸ ਦੇ ਪਤੀ ਨੇ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਤਨੀ ਦੇ ਰੋਜ਼ਾਨਾ ਦੇ ਕਲੇਸ਼ ਤੋਂ ਪ੍ਰੇਸ਼ਾਨ ਸੀ। ਸ਼ਿਮਲਾਪੁਰੀ ਦੇ ਲੋਹਾਰਾ ਰੋਡ ਸਥਿਤ ਮੁਹੱਲਾ ਗੁਰੂ ਗੋਬਿੰਦ ਸਿੰਘ ਨਗਰ ਇਲਾਕੇ ਵਿੱਚ ਰਹਿਣ ਵਾਲੀ ਸੁਮਨ ਦੀ ਗਲਾ ਘੁੱਟ ਕੇ ਹੱਤਿਆ ਕਰਨ ਤੋਂ ਬਾਅਦ ਉਸ ਦਾ ਪਤੀ ਅਮਨ ਫ਼ਰਾਰ ਹੋ ਗਿਆ ਸੀ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਸੁਮਨ ਦੀ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਬਿਹਾਰ ਨੱਸ ਗਿਆ ਸੀ ਜਿਸ ਨੂੰ ਪੁਲੀਸ ਬਿਹਾਰ ਦੇ ਬੇਗੂਸਰਾਏ ਤੋਂ ਗ੍ਰਿਫ਼ਤਾਰ ਕਰ ਕੇ ਲਿਆਈ ਹੈ।

Share: