ਸਰਪੰਚ ’ਤੇ ਹਮਲਾ ਕਰਨ ਵਾਲਾ ਮੁੱਖ ਮੁਲਜ਼ਮ ਮੁਕਾਬਲੇ ਮਗਰੋਂ ਕਾਬੂ

ਸ਼ਾਹਕੋਟ: ਪਿੰਡ ਬੂਟੇ ਦੀਆਂ ਛੰਨਾਂ ਦੇ ਸਰਪੰਚ ਮਹਿੰਦਰ ਸਿੰਘ ਅਤੇ ਉਸ ਦੀ ਪਤਨੀ ਅਮਰੋ ਬਾਈ ’ਤੇ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਮਹਿਤਪੁਰ ਨੇੜੇ ਪੁਲੀਸ ਨਾਲ ਹੋਏ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀ ਐੱਸ ਪੀ ਸ਼ਾਹਕੋਟ ਸੁਖਪਾਲ ਸਿੰਘ ਨੇ ਦੱਸਿਆ ਕਿ 28 ਫਰਵਰੀ ਨੂੰ ਸਰਪੰਚ ’ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਸੀ। ਮੁੱਖ ਮੁਲਜ਼ਮ ਸੁਖਜੀਤ ਸਿੰਘ ਉਰਫ ਸ਼ਿੱਲੂ ਵਾਸੀ ਬਿਲਗਾ ਨੂੰ ਗ੍ਰਿਫ਼ਤਾਰ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦੌਰਾਨ ਮੁਲਜ਼ਮ ਨੇ ਮਹਿਤਪੁਰ ਨੇੜੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲੀਸ ਦੀ ਜਵਾਬੀ ਕਾਰਵਾਈ ’ਚ ਮੁਲਜ਼ਮ ਜ਼ਖ਼ਮੀ ਹੋ ਗਿਆ। ਮੁਲਜ਼ਮ ਦਾ ਇਲਾਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ।

Share: