ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆ ਹੀ ਹਲਕਾ ਸੁਜਾਨਪੁਰ ਤੋਂ ਵਿਧਾਇਕ ਨਰੇਸ਼ ਪੁਰੀ ਨੇ ਪਠਾਨਕੋਟ ਜ਼ਿਲ੍ਹੇ ਦੇ ਅਹਿਮ ‘ਜੰਡੋਲਾ ਪੁੱਲ’ ਦੀ ਖਸਤਾ ਹਾਲਤ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਸਦਨ ਵਿੱਚ ਮੰਗ ਕੀਤੀ ਕਿ ਭਾਰੀ ਬਰਸਾਤਾਂ ਕਾਰਨ ਨੁਕਸਾਨੇ ਗਏ ਇਸ ਪੁਲ ਦੀ ਮੁਰੰਮਤ ਜਾਂ ਨਵੀਂ ਉਸਾਰੀ ਜਲਦ ਕਰਵਾਈ ਜਾਵੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲ ਸਕੇ। ਵਿਧਾਇਕ ਦੇ ਸਵਾਲ ਦਾ ਜਵਾਬ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਰਕਾਰ ਇਸ ਪੁੱਲ ਦੀ ਮਹੱਤਤਾ ਤੋਂ ਜਾਣੂ ਹੈ। ਉਨ੍ਹਾਂ ਐਲਾਨ ਕੀਤਾ ਕਿ ਜੰਡੋਲਾ ਪੁੱਲ ਦੀ ਨਵੀਂ ਉਸਾਰੀ ਲਈ 3.5 ਕਰੋੜ ਰੁਪਏ ਦਾ ਵਿਸ਼ੇਸ਼ ਐਸਟੀਮੇਟ ਸਾਲ 2026-27 ਦੇ ਬਜਟ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ। ਮੰਤਰੀ ਨੇ ਭਰੋਸਾ ਦਿੱਤਾ ਕਿ ਇਸ ਪੁੱਲ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਕਈ ਪਿੰਡਾਂ ਨੂੰ ਵੱਡੀ ਰਾਹਤ ਮਿਲੇਗੀ।
Posted inChandigarh
Punjab Budget Session: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਪੰਜਵੇਂ ਦਿਨ ਦੀ ਕਾਰਵਾਈ ਸ਼ੁਰੂ
