ਅੰਮ੍ਰਿਤਸਰ: ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ ਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਨਾਰਕੌਟਿਕਸ ਕੰਟਰੋਲ ਬਿਊਰੋ ਦੀ ਕਥਿਤ ਹਿਰਾਸਤ ਵਿੱਚ ਸੀਮਾ ਸੁਰੱਖਿਆ ਬਲ (ਬੀਐੱਸਐਫ) ਦੇ ਜਵਾਨ ਦੀ ਮੌਤ ਦਾ ਸਵੈ-ਨੋਟਿਸ ਲਿਆ ਹੈ। ਮ੍ਰਿਤਕ ਜਿਸ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਸੀ, ਨੂੰ 3 ਮਾਰਚ ਨੂੰ ਐੱਨ ਸੀ ਬੀ ਨੇ ਹਿਰਾਸਤ ਵਿੱਚ ਲਿਆ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਜੰਮੂ ਵਿੱਚ ਰੋਸ ਪ੍ਰਗਟ ਕਰਦਿਆਂ ਦੋਸ਼ ਲਾਇਆ ਗਿਆ ਹੈ ਕਿ ਉਸ ਨੂੰ ਲਗਭਗ 17 ਦਿਨਾਂ ਤੱਕ ਤਸੀਹੇ ਦਿੱਤੇ ਗਏ ਜਿਸ ਕਾਰਨ ਉਸ ਦੀ ਮੌਤ ਹੋ ਗਈ। ਐੱਨ ਸੀ ਬੀ ਅਧਿਕਾਰੀਆਂ ਨੇ ਬਾਅਦ ਵਿੱਚ ਜਾਰੀ ਇੱਕ ਬਿਆਨ ਵਿੱਚ ਦਾਅਵਾ ਕੀਤਾ ਕਿ ਜਸਵਿੰਦਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ। ਹਿਰਾਸਤ ਵਿੱਚ ਤਸ਼ੱਦਦ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਮਨੁੱਖੀ ਅਧਿਕਾਰ ਕਮਿਸ਼ਨ ਨੇ ਐਨ ਸੀ ਬੀ ਦੇ ਜ਼ੋਨਲ ਡਾਇਰੈਕਟਰ, ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ, ਅੰਮ੍ਰਿਤਸਰ ਤੋਂ ਰਿਪੋਰਟਾਂ ਮੰਗੀਆਂ ਹਨ।
Posted inAmritsar
