ਟੀ-20 ਵਿਸ਼ਵ ਕੱਪ 2026: ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ; ਇੰਗਲੈਂਡ ਨਾਲ ਹੋਵੇਗਾ ਸੈਮੀਫਾਈਨਲ ਮੁਕਾਬਲਾ

ਟੀ-20 ਵਿਸ਼ਵ ਕੱਪ 2026: ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ; ਇੰਗਲੈਂਡ ਨਾਲ ਹੋਵੇਗਾ ਸੈਮੀਫਾਈਨਲ ਮੁਕਾਬਲਾ

ਚੰਡੀਗੜ੍ਹ: ਕੋਲਕਾਤਾ ਦੇ ਇਤਿਹਾਸਕ ਈਡਨ ਗਾਰਡਨ ਸਟੇਡੀਅਮ ਵਿੱਚ ਖੇਡੇ ਗਏ ਸੁਪਰ 8 ਦੇ ਇੱਕ ਬੇਹੱਦ ਰੋਮਾਂਚਕ ਮੈਚ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਵੈਸਟਇੰਡੀਜ਼ ਵੱਲੋਂ ਦਿੱਤੇ ਗਏ 196 ਦੌੜਾਂ ਦੇ ਚੁਣੌਤੀਪੂਰਨ ਟੀਚੇ ਨੂੰ ਭਾਰਤ ਨੇ 19.2 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਹਾਸਲ ਕਰ ਲਿਆ।

ਭਾਰਤ ਦੀ ਇਸ ਸ਼ਾਨਦਾਰ ਜਿੱਤ ਦੇ ਮੁੱਖ ਹੀਰੋ ਸੰਜੂ ਸੈਮਸਨ ਰਹੇ, ਜਿਨ੍ਹਾਂ ਨੇ ਸਿਰਫ 48 ਗੇਂਦਾਂ ਵਿੱਚ 97* ਦੌੜਾਂ ਦੀ ਨਾਬਾਦ ਪਾਰੀ ਖੇਡੀ। ਆਪਣੀ ਇਸ ਪਾਰੀ ਦੌਰਾਨ ਸੈਮਸਨ ਨੇ ਇੱਕ ਵੱਡਾ ਰਿਕਾਰਡ ਆਪਣੇ ਨਾਮ ਕੀਤਾ। ਉਹ ਟੀ-20 ਵਿਸ਼ਵ ਕੱਪ ਵਿੱਚ ਦੌੜਾਂ ਦਾ ਪਿੱਛਾ (run chase) ਕਰਦੇ ਹੋਏ ਭਾਰਤ ਲਈ ਸਭ ਤੋਂ ਵੱਧ ਸਕੋਰ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਵਿਰਾਟ ਕੋਹਲੀ ਦੇ 82* ਦੌੜਾਂ (ਬਨਾਮ ਆਸਟ੍ਰੇਲੀਆ 2016 ਅਤੇ ਬਨਾਮ ਪਾਕਿਸਤਾਨ 2022) ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ।

ਮੈਚ ਦੇ ਆਖਰੀ ਓਵਰ ਵਿੱਚ ਭਾਰਤ ਨੂੰ ਜਿੱਤ ਲਈ 7 ਦੌੜਾਂ ਦੀ ਲੋੜ ਸੀ। ਰੋਮਾਰੀਓ ਸ਼ੈਫਰਡ ਦੀ ਪਹਿਲੀ ਗੇਂਦ ‘ਤੇ ਸੈਮਸਨ ਨੇ ਸ਼ਾਨਦਾਰ ਛੱਕਾ ਜੜ ਕੇ ਸਕੋਰ ਬਰਾਬਰ ਕਰ ਦਿੱਤਾ ਅਤੇ ਅਗਲੀ ਹੀ ਗੇਂਦ ‘ਤੇ ਚੌਕਾ ਮਾਰ ਕੇ ਭਾਰਤ ਦੀ ਜਿੱਤ ‘ਤੇ ਮੋਹਰ ਲਗਾ ਦਿੱਤੀ। ਇਸ ਜਿੱਤ ਦੇ ਨਾਲ ਭਾਰਤ ਨੇ ਸੁਪਰ 8 ਗਰੁੱਪ 1 ਵਿੱਚ ਆਪਣੀ ਸਥਿਤੀ ਮਜ਼ਬੂਤ ਕਰ ਲਈ ਹੈ।

ਸੈਮੀਫਾਈਨਲ ਦਾ ਸ਼ਡਿਊਲ: ਹੁਣ ਟੂਰਨਾਮੈਂਟ ਦੇ ਨਾਕਆਊਟ ਗੇੜ ਦੀਆਂ ਤਿਆਰੀਆਂ ਮੁਕੰਮਲ ਹਨ:

ਪਹਿਲਾ ਸੈਮੀਫਾਈਨਲ: 4 ਮਾਰਚ ਨੂੰ ਕੋਲਕਾਤਾ ਦੇ ਈਡਨ ਗਾਰਡਨ ਵਿੱਚ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ। ਦੱਖਣੀ ਅਫਰੀਕਾ ਗਰੁੱਪ 1 ਵਿੱਚ ਅਜੇਤੂ ਰਹਿ ਕੇ ਸਿਖਰਲੇ ਸਥਾਨ ‘ਤੇ ਰਹੀ ਹੈ।

ਦੂਜਾ ਸੈਮੀਫਾਈਨਲ: 5 ਮਾਰਚ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।

Share: