ਜੰਮੂ: ‘ਆਪ’ ਦੀ ਜੰਮੂ ਕਸ਼ਮੀਰ ਇਕਾਈ ਦੇ ਪ੍ਰਧਾਨ ਅਤੇ ਵਿਧਾਇਕ ਮਹਿਰਾਜ ਮਲਿਕ ਅੱਠ ਜੇਲ੍ਹ ਵਿੱਚ ਬੰਦ ਰਹਿਣ ਤੋਂ ਬਾਅਦ ਅੱਜ ਕਠੂਆ ਜੇਲ੍ਹ ਤੋਂ ਰਿਹਾਅ ਹੋ ਗਏ। ਜੰਮੂ ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਨੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਪਬਲਿਕ ਸੇਫਟੀ ਐਕਟ (ਪੀ ਐੱਸ ਏ) ਤਹਿਤ ਨਜ਼ਰਬੰਦੀ ਦਾ ਫ਼ੈਸਲਾ ‘ਬਿਨਾਂ ਸੋਚੇ-ਸਮਝੇ’ ਲਿਆ ਗਿਆ ਸੀ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਪਾਰਟੀ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਅਤੇ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਆਪਣੀ ਰਿਹਾਇਸ਼ ’ਤੇ ਪਹੁੰਚ ਕੇ ਭਾਵੁਕ ਹੋਏ ਮਲਿਕ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਜਿੱਤ ਨਹੀਂ, ਬਲਕਿ ਸੱਚ ਦੀ ਜਿੱਤ ਹੈ। ਉਨ੍ਹਾਂ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣ ਦਾ ਸੱਦਾ ਦਿੰਦਿਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਅਪੀਲ ਕੀਤੀ। ਮਲਿਕ ਨੂੰ ਪਿਛਲੇ ਵਰ੍ਹੇ ਹਿਰਾਸਤ ਵਿੱਚ ਲਿਆ ਗਿਆ ਸੀ।
Posted inJammu Kashmir
AAP ਆਗੂ Mehraj Malik ਅੱਠ ਮਹੀਨੇ ਬਾਅਦ ਰਿਹਾਅ

