ਹੱਦਬੰਦੀ ਪੰਜਾਬ ਦੇ ਹੱਕਾਂ ’ਤੇ ਡਾਕਾ ਕਰਾਰ

ਚੰਡੀਗਡ਼੍ਹ: ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਸੰਸਦੀ ਤੇ ਵਿਧਾਨ ਸਭਾ ਹਲਕਿਆਂ ਦੀ ਨਵੇਂ ਸਿਰੇ ਤੋਂ ਹੱਦਬੰਦੀ ਕਰਨ ਦੀ ਰਣਨੀਤੀ ਨੂੰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬਿਆਂ ਦੇ ਅਧਿਕਾਰਾਂ ’ਤੇ ਲੁਕਵਾਂ ਡਾਕਾ ਕਰਾਰ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਤੇ ਵਿਧਾਨ ਸਭਾ ਹਲਕਿਆਂ ਦੀ ਹੱਦਬੰਦੀ ਨਾਲ ਦੇਸ਼ ਭਰ ਵਿੱਚ ਸਿਆਸੀ ਭੇਦਭਾਵ ਵਧੇਗਾ ਅਤੇ ਦੇਸ਼ ਦੀ ਸੰਘੀ ਸੰਰਚਨਾ ਹੋਰ ਕਮਜ਼ੋਰ ਹੋਵੇਗੀ। ਉਨ੍ਹਾਂ ‘ਆਪ’ ਸਰਕਾਰ ਤੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕੀਤੀ ਤਾਂ ਜੋ ਹੱਦਬੰਦੀ ਖ਼ਿਲਾਫ਼ ਮਤਾ ਪਾਸ ਕੀਤਾ ਜਾ ਸਕੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ’ਚ ਹੱਦਬੰਦੀ ਦੀ ਪ੍ਰਸਤਾਵਿਤ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਹੱਦਬੰਦੀ ਦੀ ਕਾਰਵਾਈ ਦਾ ਵਿਰੋਧ ਕਰਨ ਲਈ ਸਰਬ ਪਾਰਟੀ ਮੀਟਿੰਗ ਸੱਦੀ ਜਾਣੀ ਚਾਹੀਦੀ ਹੈ।

Share: