ਡਾ. ਸਾਕਸ਼ੀ ਗਰਗ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਦਰਜ

ਡਾ. ਸਾਕਸ਼ੀ ਗਰਗ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਦਰਜ

ਬਠਿੰਡਾ: ਜ਼ਿਲ੍ਹੇ ਦੇ ਕਸਬਾ ਭਗਤਾ ਭਾਈ ਕਾ ਦੀ ਮਾਣ ਮੱਤੀ ਧੀ ਡਾਕਟਰ ਸਾਕਸ਼ੀ ਗਰਗ ਨੇ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਡਾ. ਸਾਕਸ਼ੀ ਨੇ ਦੰਦਾਂ ਦੇ ਮਰੀਜ਼ਾਂ ਦੀ ਸਹੂਲਤ ਲਈ ਖੋਜ ਕੀਤੀ ਹੈ ਜੋ ਦੰਦਾਂ ਵਿੱਚ ਤਾਰ ਪੁਆਉਣ ਵਾਲੇ ਮਰੀਜ਼ਾਂ ਲਈ ਲਾਭਦਾਇਕ ਹੈ। ਇਸ ਪ੍ਰਾਪਤੀ ਦੀ ਬਦੌਲਤ ਕੇਂਦਰ ਸਰਕਾਰ ਨੇ ਉਨ੍ਹਾਂ ਦਾ ਨਾਮ ‘ਇੰਡੀਆ ਬੁੱਕ ਆਫ ਰਿਕਾਰਡ’ ਵਿੱਚ ਦਰਜ ਕੀਤਾ ਹੈ। ਡਾ. ਸਾਕਸ਼ੀ ਦੇ ਪਿਤਾ ਸੁਨੀਲ ਕੁਮਾਰ ਗੋਗੀ ਭਦੌੜੀਆ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਧੀ ’ਤੇ ਮਾਣ ਹੈ। ਉਸ ਨੇ ਆਪਣੀ ਪੜ੍ਹਾਈ ਦੇ ਨਾਲ-ਨਾਲ ਮਰੀਜ਼ਾਂ ਦੀ ਸਹੂਲਤ ਲਈ ਖੋਜ ਕੀਤੀ ਹੈ। ਉਨ੍ਹਾਂ ਕਿਹਾ ਕਿ ਧੀਆਂ ਆਪਣੇ ਮਾਪਿਆਂ ’ਤੇ ਕਦੇ ਵੀ ਬੋਝ ਨਹੀਂ ਹੁੰਦੀਆਂ। ਧੀਆਂ ਨੂੰ ਬੋਝ ਸਮਝਣ ਵਾਲਿਆਂ ਨੂੰ ਆਪਣੀ ਸੋਚ ਬਦਲਣੀ ਚਾਹੀਦੀ ਹੈ।

Share: