IPL: Punjab Kings ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ

IPL: Punjab Kings ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ

ਮੁੰਬਈ: ਇੱਥੇ ਖੇਡੇ ਜਾ ਰਹੇ ਆਈ.ਪੀ.ਐੱਲ (IPL) ਦੇ 24ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਮੁੰਬਈ ਇੰਡੀਅਨਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਤੋਂ ਪਹਿਲਾਂ ਮੁੰਬਈ ਨੇ ਪੰਜਾਬ ਕਿੰਗਜ਼ ਨੂੰ ਜਿੱਤ ਲਈ 196 ਦੌੜਾਂ ਦਾ ਟੀਚਾ ਦਿੱਤਾ ਸੀ। ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਇਸ ਮੁਕਾਬਲੇ ਵਿੱਚ ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਮੁੰਬਈ ਨੇ ਨਿਰਧਾਰਿਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ’ਤੇ 195 ਦੌੜਾਂ ਬਣਾਈਆਂ। ਮੁੰਬਈ ਵੱਲੋਂ ਸਲਾਮੀ ਬੱਲੇਬਾਜ਼ ਕੁਇੰਟਨ ਡੀ ਕਾਕ ਨੇ ਧਮਾਕੇਦਾਰ 112 ਦੌੜਾਂ ਦੀ ਪਾਰੀ ਖੇਡੀ, ਜਦਕਿ ਨਮਨ ਧੀਰ ਨੇ 50 ਦੌੜਾਂ ਦਾ ਯੋਗਦਾਨ ਦਿੱਤਾ। ਪੰਜਾਬ ਵੱਲੋਂ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ। ਟੀਚੇ ਦਾ ਪਿੱਛਾ ਕਰਦਿਆਂ ਪੰਜਾਬ ਕਿੰਗਜ਼ ਨੇ 16.3 ਓਵਰਾਂ ਵਿੱਚ 3 ਵਿਕਟਾਂ ਦੇ ਨੁਕਸਾਨ ’ਤੇ 198 ਦੌੜਾਂ ਬਣਾਈਆਂ ਤੇ ਮੈਚ ਜਿੱਤ ਲਿਆ। ਟੀਮ ਵਲੋਂ ਪ੍ਰਭਸਿਮਰਨ ਸਿੰਘ ਅਤੇ ਕਪਤਾਨ ਸ਼੍ਰੇਅਸ ਅਈਅਰ ਨੇ ਵਧੀਆ ਖੇਡ ਦਿਖਾਈ। ਦੋਵਾਂ ਬੱਲੇਬਾਜ਼ਾਂ ਨੇ ਕ੍ਰਮਵਾਰ 80 ਤੇ 66 ਦੌੜਾਂ ਬਣਾਈਆਂ।

Share: