ਬਠਿੰਡਾ: ਬਠਿੰਡਾ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਪੁਲੀਸ ਦੇ ਸਹਿਯੋਗ ਨਾਲ ਸੋਮਵਾਰ ਨੂੰ ਜੇਲ੍ਹ ਵਿੱਚ ਤਾਇਨਾਤ ਸਿਹਤ ਵਿਭਾਗ ਦੇ ਇੱਕ ਆਊਟਸੋਰਸ ਮੁਲਾਜ਼ਮ ਨੂੰ 68.25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਹ ਕਾਰਵਾਈ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਅਤੇ ਜੇਲ੍ਹ ਵਿੱਚ ਤਾਇਨਾਤ ਲੈਬ ਟੈਕਨੀਸ਼ੀਅਨ ਸਾਗਰ ਸਿੰਘ ਦੀ ਕਾਰ ਵਿੱਚੋਂ ਹੈਰੋਇਨ ਬਰਾਮਦ ਕੀਤੀ ਗਈ। ਉਸ ਨੂੰ ਗੱਡੀ ਸਮੇਤ ਬਠਿੰਡਾ ਕੈਂਟ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਹੇਮੰਤ ਸ਼ਰਮਾ ਨੇ ਦੱਸਿਆ,’ਅਸੀਂ ਸਥਾਨਕ ਪੁਲੀਸ ਨਾਲ ਇੱਕ ਗੁਪਤ ਸੂਚਨਾ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਮੁਲਜ਼ਮ ਨੂੰ ਫੜਿਆ ਗਿਆ ਅਤੇ ਉਸ ਦੀ ਕਾਰ ਵਿੱਚੋਂ ਹੈਰੋਇਨ ਬਰਾਮਦ ਹੋਈ।’ਪੁਲੀਸ ਨੇ ਐੱਨ ਡੀ ਪੀ ਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਨਸ਼ਾ ਸਪਲਾਈ ਦੇ ਸੰਭਾਵੀ ਨੈੱਟਵਰਕ ਦੀ ਜਾਂਚ ਲਈ ਅਗਲੇਰੀ ਪੁੱਛਗਿੱਛ ਜਾਰੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਵਿੱਚ ਵੀ ਜੇਲ੍ਹ ਦੇ ਇੱਕ ਕਾਂਸਟੇਬਲ ਵਰਿੰਦਰ ਕੁਮਾਰ ਨੂੰ ਕੈਦੀਆਂ ਨੂੰ ਨਸ਼ਾ ਸਪਲਾਈ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਰਿਹਾਇਸ਼ੀ ਕੁਆਰਟਰ ਵਿੱਚੋਂ ਹੈਰੋਇਨ, ਅਫ਼ੀਮ ਅਤੇ ਨਸ਼ੀਲੇ ਕੈਪਸੂਲ ਬਰਾਮਦ ਹੋਏ ਸਨ।
Posted inBathinda
ਕੇਂਦਰੀ ਜੇਲ੍ਹ ‘ਚ ਤਾਇਨਾਤ ਲੈਬ ਟੈਕਨੀਸ਼ੀਅਨ ਹੈਰੋਇਨ ਸਮੇਤ ਗ੍ਰਿਫ਼ਤਾਰ

