Milkfed ਨੇ ਦੁੱਧ ਦੀ ਖ਼ਰੀਦ ਕੀਮਤ ਵਧਾਈ

Milkfed ਨੇ ਦੁੱਧ ਦੀ ਖ਼ਰੀਦ ਕੀਮਤ ਵਧਾਈ

ਚੰਡੀਗਡ਼੍ਹ: ਪੰਜਾਬ ਸਰਕਾਰ ਅਤੇ ਮਿਲਕਫੈੱਡ ਨੇ ਦੁੱਧ ਦੀ ਖ਼ਰੀਦ ਕੀਮਤ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ ਪਹਿਲੀ ਮਈ ਤੋਂ ਲਾਗੂ ਹੋਣਗੀਆਂ। ਇਸ ਫ਼ੈਸਲੇ ਨਾਲ ਵੇਰਕਾ ਨਾਲ ਜੁੜੇ ਢਾਈ ਲੱਖ ਕਿਸਾਨਾਂ ਸਣੇ ਸੂਬੇ ਦੇ ਤਕਰੀਬਨ 30 ਲੱਖ ਦੁੱਧ ਉਤਪਾਦਕਾਂ ਨੂੰ ਫ਼ਾਇਦਾ ਹੋਵੇਗਾ। ਮਾਹਿਰਾਂ ਅਨੁਸਾਰ ਮਿਲਕਫੈੱਡ ਵੱਲੋਂ ਕੀਮਤਾਂ ਵਧਾਉਣ ਨਾਲ ਹੁਣ ਨਿੱਜੀ ਕੰਪਨੀਆਂ ਨੂੰ ਵੀ ਆਪਣੇ ਖ਼ਰੀਦ ਭਾਅ ਬਰਾਬਰ ਕਰਨੇ ਪੈਣਗੇ।

Share: