Rahul Gandhi ਖ਼ਿਲਾਫ਼ FIR ਦਰਜ ਕਰਨ ਦੇ ਹੁਕਮ

Rahul Gandhi ਖ਼ਿਲਾਫ਼ FIR ਦਰਜ ਕਰਨ ਦੇ ਹੁਕਮ

ਲਖਨਊ: ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਸੁਭਾਸ਼ ਵਿਦਿਆਰਥੀ ਦੇ ਬੈਂਚ ਨੇ ਅੱਜ ਇਹ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਕੇਸ ਦਰਜ ਹੋਣ ਮਗਰੋਂ ਸੂਬਾ ਸਰਕਾਰ ਜਾਂਚ ਲਈ ਕੇਂਦਰੀ ਏਜੰਸੀ ਦੀ ਮਦਦ ਲੈ ਸਕਦੀ ਹੈ। ਅਦਾਲਤ ਨੇ ਇਹ ਹੁਕਮ ਕਰਨਾਟਕ ਦੇ ਭਾਜਪਾ ਕਾਰਕੁਨ ਐੱਸ ਵਿਗਨੇਸ਼ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਸਬੰਧੀ ਪਾਈ ਗਈ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤੇ। ਪਟੀਸ਼ਨਰ ਨੇ ਵਿਸ਼ੇਸ਼ ਐੱਮ ਪੀ/ਐੱਮ ਐੱਲ ਏ ਅਦਾਲਤ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਰਾਹੁਲ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਖ਼ਾਰਜ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਰਾਏ ਬਰੇਲੀ ਦੀ ਵਿਸ਼ੇਸ਼ ਅਦਾਲਤ ਨੇ ਨਾਗਰਿਕਤਾ ਦੇ ਮੁੱਦੇ ਨੂੰ ਆਪਣੇ ਦਾਇਰਾ ਅਖ਼ਤਿਆਰ ਤੋਂ ਬਾਹਰ ਦੱਸਦਿਆਂ ਅਰਜ਼ੀ ਰੱਦ ਕਰ ਦਿੱਤੀ ਸੀ।

Share: