Pahalgam attack: ਭਾਰਤ ਕਦੇ ਵੀ ਅਤਿਵਾਦ ਅੱਗੇ ਨਹੀਂ ਝੁਕੇਗਾ: ਮੋਦੀ

Pahalgam attack: ਭਾਰਤ ਕਦੇ ਵੀ ਅਤਿਵਾਦ ਅੱਗੇ ਨਹੀਂ ਝੁਕੇਗਾ: ਮੋਦੀ

ਨਵੀਂ ਦਿੱਲੀ: ਪਹਿਲਗਾਮ ਅਤਿਵਾਦੀ ਹਮਲੇ ਦੀ ਪਹਿਲੀ ਬਰਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਭਰੋਸਾ ਦਿੱਤਾ ਕਿ ਭਾਰਤ ਕਦੇ ਵੀ ਕਿਸੇ ਵੀ ਤਰ੍ਹਾਂ ਦੇ ਅਤਿਵਾਦ ਅੱਗੇ ਨਹੀਂ ਝੁਕੇਗਾ ਅਤੇ ਅਤਿਵਾਦੀਆਂ ਦੇ ਘਿਨੌਣੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ। ਪਿਛਲੇ ਸਾਲ ਅੱਜ ਦੇ ਹੀ ਦਿਨ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਪਾਕਿਸਤਾਨ ਸਥਿਤ ਅਤਿਵਾਦੀ ਸੰਗਠਨ ਲਸ਼ਕਰ-ਏ-ਤਇਬਾ ਵੱਲੋਂ ਕੀਤੇ ਗਏ ਹਮਲੇ ਵਿੱਚ 26 ਬੇਗੁਨਾਹ ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਦੇਸ਼ ਭਰ ਤੋਂ ਆਏ ਸੈਲਾਨੀ ਸਨ।

 ਪ੍ਰਧਾਨ ਮੰਤਰੀ ਮੋਦੀ ਨੇ ‘X’ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਉਹ ਪਿਛਲੇ ਸਾਲ ਹੋਏ ਇਸ ਭਿਆਨਕ ਹਮਲੇ ਵਿੱਚ ਜਾਨਾਂ ਗੁਆਉਣ ਵਾਲੇ ਮਾਸੂਮਾਂ ਨੂੰ ਯਾਦ ਕਰਦੇ ਹਨ ਅਤੇ ਉਨ੍ਹਾਂ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇੱਕ ਰਾਸ਼ਟਰ ਵਜੋਂ ਅਸੀਂ ਦੁੱਖ ਅਤੇ ਸੰਕਲਪ ਵਿੱਚ ਇੱਕਜੁੱਟ ਹਾਂ ਅਤੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੇ ਹਾਂ। ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵਿਰੁੱਧ ‘ਆਪਰੇਸ਼ਨ ਸਿੰਦੂਰ’ ਨਾਮਕ ਜਵਾਬੀ ਫੌਜੀ ਕਾਰਵਾਈ ਕੀਤੀ ਸੀ, ਜਿਸ ਵਿੱਚ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਫੌਜੀ ਅਤੇ ਅਤਿਵਾਦੀ ਬੁਨਿਆਦੀ ਢਾਂਚੇ ਨੂੰ ਤਬਾਹ ਕਰ ਦਿੱਤਾ ਸੀ।

Share: